29/07/2026
o-207

ਦੇਸ਼ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਦੁਬਈ ਸਥਿਤ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ. ਪੀ. ਸਿੰਘ ਓਬਰਾਏ ਨੂੰ ਉਨ੍ਹਾਂ ਦੇ ਲੋਕ ਭਲਾਈ ਕਾਰਜਾਂ ਬਦਲੇ ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ ‘ਸ਼ਾਂਤੀਦੂਤ’ ਦੇ ਕੌਮਾਂਤਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ।

ਦਸ ਦੇਈਏ ਕਿ ਬੀਤੇ ਦਿਨ ‘ਇੰਟਰਨੈਸ਼ਨਲ ਚੈਰਿਟੀ ਫਾਂਊਂਡੇਸ਼ਨ ਹਿਊਮੈਨੀਟੇਰੀਅਨ ਇੰਟਰੈਕਸ਼ਨ’ ਅਤੇ ‘ਯੂਨਾਈਟਿਡ ਨੇਸ਼ਨਜ਼ ਗਲੋਬਲ ਕੰਪੈਕਟ ਯੂ਼.ਐਸ.ਏ.’ ਨਾਮਕ ਸੰਸਥਾਵਾਂ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਡਾ. ਓਬਰਾਏ ਨੂੰ ਇਹ ਪੁਰਸਕਾਰ ਭੇਟ ਕੀਤਾ ਗਿਆ। ਡਾ. ਓਬਰਾਏ ਨੂੰ ਇਸ ਮੌਕੇ ‘ਸ਼ਾਂਤੀਦੂਤ’ ਦੇ ਸਰਟੀਫਿਕੇਟ ਦੇ ਨਾਲ-ਨਾਲ ‘ਅੰਬੈਸਡਰ ਫਾਰ ਪੀਸ ਪਾਸਪੋਰਟ’ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਾ. ਓਬਰਾਏ ਵੱਲੋਂ ਬਿਨਾਂ ਕੋਈ ਪੈਸਾ ਇਕੱਠਾ ਕੀਤਿਆਂ ਆਪਣੀ ਕਮਾਈ ਵਿੱਚੋਂ ਹਰ ਮਹੀਨੇ ਕਰੋੜਾਂ ਰੁਪਏ ਖਰਚ ਕਰਕੇ ਸੰਸਾਰ ਭਰ ਵਿੱਚ ਦੇਸ਼ਾਂ, ਧਰਮਾਂ, ਰੰਗਾਂ ਤੇ ਨਸਲਾਂ ਦੀਆਂ ਵਲ਼ਗਣਾਂ ਤੋਂ ਉੱਚੇ ਉਠਦਿਆਂ ਲੋੜਵੰਦਾਂ ਦੀ ਕੀਤੀ ਜਾ ਰਹੀ ਮਦਦ ਨੂੰ ਮੁੱਖ ਰੱਖਦਿਆਂ ਇੰਟਰ-ਯੂਨੀਵਰਸਿਟੀ ਹਾਇਰ ਅਕੈਡਮਿਕ ਕੌਂਸਲ ਵੱਲੋਂ ਡਾ. ਓਬਰਾਏ ਨੂੰ ‘ਪ੍ਰੋਫੈਸਰ ਆਫ਼ ਦਿ ਯੂਨੀਵਰਸਿਟੀ ਕੌਂਸਲ’ ਦੇ ਵਕਾਰੀ ਰੁਤਬੇ ਨਾਲ ਵੀ ਨਿਵਾਜਿਆ ਗਿਆ। ਇਸੇ ਦੌਰਾਨ ‘ਸਾਇੰਸ ਫਾਰ ਪੀਸ-ਵਰਲਡ ਸਾਇੰਟਿਫਿਕ ਕਾਂਗਰਸ ਪੈਰਿਸ’ ਦੁਆਰਾ ਗੋਲਡ ਮੈਡਲ ਵੀ ਪ੍ਰਦਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *