29/07/2026
15_11_2022-punjab_aqi__23205161

ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇਹ ਮੌਸਮ ਫ਼ਸਲਾਂ ਲਈ ਵੀ ਬਹੁਤ ਢੁਕਵਾਂ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ 2 ਅਪ੍ਰੈਲ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਪ੍ਰਗਟਾਈ ਹੈ। ਹਾਲਾਂਕਿ ਇਹ ਪਹਿਲਾਂ ਨਾਲੋਂ ਕਮਜ਼ੋਰ ਰਹੇਗਾ। ਗੜਬੜੀ ਦੇ ਆਉਣ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵਾਧਾ ਹੋਵੇਗਾ ਅਤੇ ਲੰਘਣ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

ਦਸ ਦੇਈਏ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਕੇਂਦਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣੇਗਾ। ਇਸ ਕਾਰਨ ਪੂਰੇ ਸੂਬੇ ‘ਚ ਬਰਸਾਤ ਹੋਏਗੀ। ਹਾਲਾਂਕਿ ਇਸ ਦਾ ਅਸਰ ਪੰਜਾਬ ਦੇ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ ਸਿਰਸਾ, ਫਤਿਹਾਬਾਦ, ਹਿਸਾਰ, ਕੈਥਲ ਆਦਿ ਵਿੱਚ ਜ਼ਿਆਦਾ ਦੇਖਣ ਨੂੰ ਮਿਲੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ ਅਤੇ ਕੁਝ ਥਾਵਾਂ ‘ਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਗੜਬੜੀ ਦਾ ਅਸਰ 31 ਮਾਰਚ ਤੱਕ ਰਹੇਗਾ।

Leave a Reply

Your email address will not be published. Required fields are marked *