30/07/2026
rain

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਿਰਫ਼ 3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਫ਼ਿਰੋਜ਼ਪੁਰ ਦਾ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.3 ਡਿਗਰੀ ਵੱਧ ਹੈ।

ਦਸਿਆ ਜਾ ਰਿਹਾ ਹੈ ਕਿ ਕੱਲ੍ਹ ਤੋਂ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਸੰਭਾਵਨਾਵਾਂ ਵੀ ਸਿਰਫ 25 ਫੀਸਦੀ ਤੱਕ ਹੀ ਹਨ। IMD ਅਨੁਸਾਰ 13 ਸਤੰਬਰ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਧੇਗਾ ਅਤੇ ਵਾਯੂਮੰਡਲ ਵਿਚ ਨਮੀ ਘਟੇਗੀ ਅਤੇ ਚਿਪਚਿਪੀ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ 14 ਤਰੀਕ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਵੱਧ ਰਹੀ ਹੈ।

ਮੌਸਮ ਵਿਭਾਗ ਨੇ ਪੰਜਾਬ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ। ਜੂਨ-ਜੁਲਾਈ ਵਿੱਚ ਘੱਟ ਮੀਂਹ ਪੈਣ ਤੋਂ ਬਾਅਦ ਅਗਸਤ ਅਤੇ ਸਤੰਬਰ ਦੇ ਮਹੀਨਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ। ਪਰ ਹਾਲ ਹੀ ‘ਚ ਮੀਂਹ ਦੀ ਕਮੀ 23 ਫੀਸਦੀ ਤੱਕ ਪਹੁੰਚ ਗਈ ਸੀ ਪਰ ਹੁਣ ਇਹ ਫਿਰ ਤੋਂ ਵਧ ਰਹੀ ਹੈ। 1 ਜੂਨ ਤੋਂ 8 ਸਤੰਬਰ ਤੱਕ ਪੰਜਾਬ ਵਿੱਚ ਹੁਣ 24 ਫੀਸਦੀ ਘੱਟ ਮੀਂਹ ਪਿਆ ਹੈ।

Leave a Reply

Your email address will not be published. Required fields are marked *