29/07/2026
Capture-9-1

ਪੰਜਾਬ ਵਿਚ ਮੌਸਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਈ ਵਿਚ ਜਿਥੇ ਬਹੁਤ ਤੇਜ਼ ਗਰਮੀ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈਂਦਾ ਹੈ ਪਰ ਇਸ ਵਾਰ ਇਸ ਉਲਟ ਮਈ ਦੇ ਮਹੀਨੇ ਵਿਚ ਵੀ ਪੰਜਾਬ ਵਿਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਜਿਸ ਦੇ ਚੱਲਦੇ ਤਾਪਮਾਨ 7 ਡਿਗਰੀ ਹੇਠਾਂ ਡਿੱਗ ਗਿਆ ਹੈ। ਮਈ ਵਿਚ 30 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।

ਪਹਾੜਾਂ ਵਿਚ ਬਰਫਬਾਰੀ ਹੋ ਰਹੀ ਹੈ ਜਿਸ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਵੀ ਦੇਖਣ ਨੂੰ ਮਿਲਿਆ ਹੈ। ਇਸੇ ਦਰਮਿਆਨ ਖਬਰ ਹੈ ਕਿ ਸ਼ੁੱਕਰਵਾਰ ਨੂੰ ਬੱਦਲ ਛਾਏ ਰਹਿਣਗੇ ਤੇ 4 ਮਈ ਨੂੰ ਮੌਸਮ ਵਿਭਾਗ ਮੁਤਾਬਕ ਭਾਰੀ ਮੀਂਹ ਪੈ ਸਕਦਾ ਹੈ। ਉਤਰਾਖੰਡ ਤੇ ਜੰਮੂ-ਕਸ਼ਮੀਰ ਵਿਚ ਬਰਫ ਪੈ ਰਹੀ ਹੈ। ਮੌਸਮ ਠੰਡਾ ਹੈ ਤੇ ਪੰਜਾਬ ਤੇ ਹਰਿਆਣਾ ਵਿਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਤੇ ਸ਼ਾਮ ਨੂੰ ਮੌਸਮ ਠੰਡਾ ਹੋ ਜਾਂਦਾ ਹੈ।ਅਪ੍ਰੈਲ ਵਿਚ ਤਾਪਮਾਨ 40 ਡਿਗਰੀ ਸੀ ਜਦੋਂ ਕਿ ਮਈ ਵਿਚ ਤਾਪਮਾਨ 10 ਡਿਗਰੀ ਘੱਟ ਕੇ 30 ਡਿਗਰੀ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਗਰਮੀ ਘੱਟ ਮਹਿਸੂਸ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *