29/07/2026
images

ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੋਈ ਪਈ ਹੈ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਦੇ ਨਾਲ ਮੀਂਹ ਪਵੇਗਾ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਤਿੰਨ ਦਿਨ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਮੌਸਮ ‘ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ।

ਦਸ ਦੇਈਏ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਿਚ ਅੱਜ ਬੱਦਲ ਛਾਏ ਰਹਿਣਗੇ ਤੇ ਮੀਂਹ ਦੇ ਆਸਾਰ ਹਨ। ਇਨ੍ਹਾਂ ਸ਼ਹਿਰਾਂ ਵਿਚ ਘੱਟੋ-ਘੱਟ ਪਾਰਾ 20 ਤੋਂ 22 ਡਿਗਰੀ ਦੇ ਵਿਚਕਾਰ ਤੇ ਵੱਧ ਤੋਂ ਵੱਧ 24 ਤੋਂ 27 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਉਥੇ ਹੀ ਲੁਧਿਆਣਾ ਵਿਚ ਮੀਂਹ ਤੇ ਤੂਫਾਨ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *