29/07/2026
ੈਾੈ3ੂ

ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਜਲੰਧਰ ਕਮਿਸ਼ਨਰੇਟ ਨੇ ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਟਵੀਟ ਕਰਦਿਆਂ ਡੀਜੀਪੀ ਪੰਜਾਬ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 6 ਪਿ.ਸ.ਤੌਲਾਂ, 22 ਕਾ.ਰ.ਤੂਸ ਤੇ 6 ਮੈ.ਗਜ਼ੀਨ ਬਰਾਮਦ ਕੀਤੇ ਗਏ ਹਨ।

ਦਸ ਦੇਈਏ ਕਿ ਕਾਬੂ ਕੀਤੇ ਗਏ ਬਦਮਾਸ਼ਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਨ ਜੋਸ਼ੀ ਤੇ ਕਿਸ਼ਨ ਉਰਫ ਗੰਜਾ ਵਜੋਂ ਹੋਈ ਹੈ। ਪੁਲਿਸ ਨੇ ਸਾਰਿਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ।

Leave a Reply

Your email address will not be published. Required fields are marked *