29/07/2026
13-4

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜਾਜ਼ ਮੁੜ ਤੋਂ ਬਦਲ ਗਿਆ ਹੈ । ਮੌਸਮ ਵਿਭਾਗ ਅਨੁਸਾਰ ਦੋ ਪੱਛਮੀ ਗੜਬੜੀ ਇੱਕੋ ਸਮੇਂ ਸਰਗਰਮ ਹਨ, ਜੋ ਕਮਜ਼ੋਰ ਹਨ, ਜਿਸ ਕਾਰਨ ਹੋਲੀ ਦੌਰਾਨ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣਗੇ ਅਤੇ ਬੂੰਦਾ-ਬਾਂਦੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਘੱਟੋ-ਘੱਟ ਪਾਰਾ 10 ਤੋਂ 15 ਡਿਗਰੀ ਤੱਕ ਦਰਜ ਕੀਤਾ ਗਿਆ । ਦਰਅਸਲ, ਮੌਸਮ ਵਿਭਾਗ ਵੱਲੋਂ ਹੋਲੀ ਤੋਂ ਪਹਿਲਾਂ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਹਨੇਰੀ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।

ਦਸ ਦਈਏ ਕਿ ਪੰਜਾਬ ਵਿੱਚ ਹੁਣ ਗਰਮੀ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ,ਕਿਉਂਕਿ ਪਿਛਲੇ ਇੱਕ ਹਫਤੇ ਤੋਂ ਦਿਨ ਦਾ ਤਾਪਮਾਨ ਇੱਕ ਡਿਗਰੀ ਦੇ ਵਾਧੇ ਨਾਲ 32 ਡਿਗਰੀ ਤੱਕ ਪਹੁੰਚ ਗਿਆ ਹੈ । ਇਸ ਦੇ ਨਾਲ ਹੀ ਬੁੱਧਵਾਰ ਨੂੰ 10 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 30 ਤੋਂ 32 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ । ਜਦਕਿ ਪਟਿਆਲਾ ਵਿੱਚ ਸਭ ਤੋਂ ਵੱਧ ਪਾਰਾ 32.1 ਡਿਗਰੀ ਦਰਜ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ ਤੇ ਫ਼ਿਰੋਜ਼ਪੁਰ ਵਿੱਚ ਤਾਪਮਾਨ 31 ਡਿਗਰੀ ਸੈਲਸੀਅਸ ਵਿਚਾਲੇ ਰਿਹਾ ।

Leave a Reply

Your email address will not be published. Required fields are marked *