29/07/2026
WhatsApp-Image-2024-04-23-at-12.28.57-PM

ਪੰਜਾਬ ਦੇ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਨਾਲ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸਾਬਕਾ MLA ਅੰਗਦ ਸਿੰਘ ਸੈਣੀ ਦੀ ਗੱਡੀ ਦੀ ਐਂਬੂਲੈਂਸ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਾਬਕਾ MLA ਦਾ ਗੰਨਮੈਨ ਗੰਭੀਰ ਰੂਪ ‘ਚ ਜ਼ਖਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਕਾਠਗੜ੍ਹ ਨੇੜੇ ਵਾਪਰਿਆ ਹੈ।

ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸਾਬਕਾ ਵਿਧਾਇਕ ਅੰਗਦ ਸੈਣੀ ਚੰਡੀਗੜ੍ਹ ਵੱਲ ਜਾ ਰਹੇ ਸਨ। ਇਹ ਦੌਰਾਨ ਪਿੰਡ ਕਾਠਗੜ੍ਹ ਨੇੜੇ ਅੰਗਦ ਸੈਣੀ ਦੀ ਫਾਰਚੂਨਰ ਗੱਡੀ ਐਂਬੂਲੈਂਸ ਨਾਲ ਟਕਰਾ ਗਈ, ਜਿਸ ‘ਚ ਉਨ੍ਹਾਂ ਦਾ ਗੰਨਮੈਨ ਜ਼ਖਮੀ ਹੋ ਗਿਆ। ਉਸ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

Leave a Reply

Your email address will not be published. Required fields are marked *