29/07/2026
tips-to-beat-heat-wave

ਪੰਜਾਬ ਵਿੱਚ ਗਰਮੀ ਦੇ ਕਹਿਰ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਇੱਕ ਵਾਰ ਫਿਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦੇਸ਼ ‘ਚ 25 ਮਈ ਤੋਂ ਨੌਤਪਾ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲੇ ਦਿਨ ਤੋਂ ਹੀ ਤਾਪਮਾਨ ਖਤਰਨਾਕ ਪੱਧਰ ਤੱਕ ਵਧ ਜਾਵੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸ਼ਹਿਰਾਂ ਵਿੱਚ 25 ਮਈ ਨੂੰ ਤਾਪਮਾਨ 48 ਡਿਗਰੀ ਤੱਕ ਪਹੁੰਚ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਪਿਛਲੇ 46 ਸਾਲਾਂ ਦਾ ਰਿਕਾਰਡ ਟੁੱਟ ਜਾਵੇਗਾ।

ਪਰ, ਤਾਪਮਾਨ ਵਿੱਚ ਵਾਧਾ ਇੱਥੇ ਰੁਕਣ ਵਾਲਾ ਨਹੀਂ ਹੈ। 26 ਮਈ ਅਤੇ 27 ਮਈ ਨੂੰ ਤਾਪਮਾਨ 49 ਡਿਗਰੀ ਤੱਕ ਪਹੁੰਚ ਜਾਵੇਗਾ, ਜੋ ਕਿ 46 ਸਾਲ ਪਹਿਲਾਂ 21 ਮਈ 1978 ਨੂੰ ਵੱਧ ਤੋਂ ਵੱਧ 47.7 ਡਿਗਰੀ ਤਾਪਮਾਨ ਨਾਲੋਂ ਲਗਭਗ 1 ਡਿਗਰੀ ਵੱਧ ਹੋਵੇਗਾ।

ਜਿਥੇ ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਦਾ ਐਲਾਨ ਕੀਤਾ ਹੈ, ਉੱਥੇ ਹੀ 7 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਜਾਰੀ ਕੀਤਾ ਗਿਆ ਹੈ, ਜਿੱਥੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਬਾਕੀ ਸਾਰੇ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *