30/07/2026
WhatsApp-Image-2024-07-28-at-12.45.59-PM

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਨ ‘ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਦੇਸ਼ੀ ਡਰੱਗ ਸਮੱਗਲਰਾਂ ਦੇ 2 ਸੰਚਾਲਕਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਸਾਂਝੀ ਕੀਤੀ ਗਈ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਅਧਾਰਤ ਚੋਟੀ ਦੇ ਡਰੱਗ ਸਮੱਗਲਰਾਂ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿੱਚੋਂ 1.07 ਕਰੋੜ ਰੁਪਏ ਦੀ ਡਰੱਗ ਮਨੀ, 1 ਪੈਸੇ ਦੀ ਗਿਣਤੀ ਕਰਨ ਵਾਲੀ ਮਸ਼ੀਨ, 1 ਕਾਰ, ਅਤੇ 2 ਮੋਬਾਈਲ ਫੋਨ ਬਰਾਮਦ ਹੋਏ ਹਨ। ਡੀਜੀਪੀ ਨੇ ਅੱਗੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਇਕ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਦੇ ਦੋਸ਼ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ 2 ਆਪਰੇਟਿਵਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ।

Leave a Reply

Your email address will not be published. Required fields are marked *