30/07/2026
punjab-rains

ਪੰਜਾਬ ਵਿੱਚ ਗਰਮੀ ਅਤੇ ਹੁੰਮਸ ਕਾਰਨ ਲੋਕਾਂ ਦੀਆਂ ਪਰੇਸ਼ਾਨੀਆਂ ਵਧ ਦਿੱਤੀਆਂ ਹਨ। ਪਰ ਅੱਜ ਯਾਨੀ ਬੁੱਧਵਾਰ ਨੂੰ ਮੀਂਹ ਦਾ ਅਲਰਟ ਹੈ। ਮੌਸਮ ਵਿਭਾਗ ਨੇ ਇੱਕ ਜ਼ਿਲ੍ਹੇ ਵਿੱਚ ਆਰੇਂਜ ਅਤੇ 14 ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅਲਰਟ ਤੋਂ ਬਾਅਦ ਵੀ ਬਾਰਿਸ਼ ਨਹੀਂ ਹੋ ਰਹੀ ਹੈ। ਇਸ ਕਾਰਨ ਗਰਮੀ ਅਤੇ ਨਮੀ ਦੀ ਸਥਿਤੀ ਬਣੀ ਰਹਿੰਦੀ ਹੈ।

ਤਾਪਮਾਨ ਦੀ ਗੱਲ ਕਰੀਏ ‘ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ -0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.6 ਡਿਗਰੀ ਦਰਜ ਕੀਤਾ ਗਿਆ। ਜਦੋਂਕਿ ਕੱਲ੍ਹ ਤੋਂ ਮੌਸਮ ਫਿਰ ਤੋਂ ਬਦਲ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮਾਨਸਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।

ਮੌਸਮ ਵਿਭਾਗ ਅਨੁਸਾਰ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਜ਼ਿਲ੍ਹੇ ਲਈ ਆਰੇਂਜ ਅਲਰਟ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥ

Leave a Reply

Your email address will not be published. Required fields are marked *