30/07/2026
rain-2-1

ਪੰਜਾਬ ਵਿੱਚ ਅੱਜ ਤੋਂ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਜਾਵੇਗਾ। ਪੰਜਾਬ ‘ਚ ਅਗਲੇ ਕੁਝ ਦਿਨਾਂ ਵਿੱਚ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਬੁਧਵਾਰ ਨੂੰ ਇਸ ਦੀ ਭਵਿੱਖਬਾਣੀ ਕਰਦਿਆਂ 12 ਜੁਲਾਈ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮਾਨਸਾ, ਬਠਿੰਡਾ, ਮੁਕਤਸਰ, ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਂਹ ਦੀ ਸੰਭਾਵਨਾ ਸਿਰਫ 25 ਤੋਂ 50% ਹੈ। ਜਦੋਂ ਕਿ 12 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦਸ ਦੇਈਏ ਕਿ ਬੀਤੇ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਅਚਾਨਕ ਮੀਂਹ ਪੈਣਾ ਸ਼ੁਰੂ ਹੋ ਗਿਆ। ਜਦੋਂ ਕਿ ਪੰਜਾਬ ਦਾ ਬਾਕੀ ਹਿੱਸਾ ਸੁੱਕਾ ਰਿਹਾ। ਕੁਝ ਸਮੇਂ ਲਈ ਹੋਈ ਬਾਰਿਸ਼ ਨੇ ਅੰਮ੍ਰਿਤਸਰ ਦੇ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ ਲਗਭਗ 1 ਡਿਗਰੀ ਘੱਟ ਕਰ ਦਿੱਤਾ। ਬਾਕੀ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।ਅੰਮ੍ਰਿਤਸਰ ਵਿੱਚ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਫ਼ਿਰੋਜ਼ਪੁਰ ਵਿੱਚ ਵੀ 0.5 ਮਿ.ਮੀ. ਰਿਕਾਰਡ ਕੀਤਾ ਗਿਆ।

Leave a Reply

Your email address will not be published. Required fields are marked *