30/07/2026
rain

ਪੰਜਾਬ ਦੇ ਕੁਝ ਇਲਾਕਿਆਂ ‘ਚ ਬੀਤੇ ਦਿਨ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ‘ਚ ਤਾਪਮਾਨ 1.7 ਡਿਗਰੀ ਤੱਕ ਡਿੱਗ ਗਿਆ ਹੈ। ਅੱਜ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਪਰ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਦੀ ਸੰਭਾਵਨਾ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦਸਿਆ ਜਾ ਰਿਹਾ ਹੈ ਕਿ ਪੰਜਾਬ ਦੇ 11 ਜ਼ਿਲ੍ਹਿਆਂ ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਹੋਰਨਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਪੰਜਾਬ ਵਿੱਚ ਭਾਵੇਂ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਆਈ ਹੈ ਪਰ ਅਜੇ ਵੀ ਔਸਤ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 39.2 ਡਿਗਰੀ ਦਰਜ ਕੀਤਾ ਗਿਆ। ਫਤਿਹਗੜ੍ਹ ਸਾਹਿਬ ਵਿੱਚ ਵੱਧ ਤੋਂ ਵੱਧ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਬੀਤੀ ਸ਼ਾਮ ਜ਼ਿਆਦਾਤਰ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।

Leave a Reply

Your email address will not be published. Required fields are marked *