30/07/2026
punjab-rains

ਪੰਜਾਬ ਵਿੱਚ ਗਰਮੀ ਦਾ ਅਸਰ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਦੋਂ ਕਿ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਮੌਸਮ ਵਿਭਾਗ ਦੇ ਅਨੁਸਾਰ, ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਤਾਪਮਾਨ ਪ੍ਰਤੀ ਦਿਨ 1 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਇੰਨਾ ਹੀ ਨਹੀਂ, ਆਉਣ ਵਾਲੇ ਹਫ਼ਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 32 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ। ਮੌਸਮ ਵਿਗਿਆਨੀਆਂ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਤਾਪਮਾਨ ਪ੍ਰਤੀ ਦਿਨ 1 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਇੰਨਾ ਹੀ ਨਹੀਂ, ਆਉਣ ਵਾਲੇ ਹਫ਼ਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 32 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।

Leave a Reply

Your email address will not be published. Required fields are marked *