30/07/2026
punjab-rains

ਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਤੋਂ ਸੁਸਤ ਹੋ ਗਿਆ ਹੈ। ਇਸ ਦਾ ਕਾਰਨ ਹੈ ਬੰਗਾਲ ਦੀ  ਖਾੜੀ ਵਿੱਚ ਬਣਿਆ ਦਬਾਅ ਜੋ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ।  ਜਿਸ ਕਾਰਨ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਵੀ ਖਤਮ ਕਰ ਦਿੱਤਾ ਗਿਆ ਹੈ। ਹੁਣ ਸਿਰਫ ਉਮੀਦ ਹੈ ਕਿ 7 ਅਗਸਤ ਨੂੰ ਪੰਜਾਬ ‘ਚ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਦਸ ਦੇਈਏ ਕਿ 1 ਅਗਸਤ ਤੋਂ ਬਾਅਦ ਪੰਜਾਬ ਵਿੱਚ ਅਜੇ ਤੱਕ ਕੋਈ ਚੰਗੀ ਬਾਰਿਸ਼ ਨਹੀਂ ਹੋਈ ਹੈ। ਜਿਸ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਤਾਪਮਾਨ ਪਿਛਲੇ ਦਿਨ ਨਾਲੋਂ 0.2 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਹੈ। ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਐਤਵਾਰ ਨੂੰ ਫਾਜ਼ਿਲਕਾ ਦਾ ਤਾਪਮਾਨ 39.7 ਡਿਗਰੀ ਦਰਜ ਕੀਤਾ ਗਿਆ। ਜੇਕਰ ਆਉਣ ਵਾਲੇ ਦਿਨਾਂ ‘ਚ ਮੀਂਹ ਨਾ ਪਿਆ ਤਾਂ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ।

ਪੰਜਾਬ ਵਿੱਚ ਇਸ ਪੂਰੇ ਸੀਜ਼ਨ ਵਿੱਚ ਹੁਣ ਤੱਕ 40 ਫੀਸਦੀ ਘੱਟ ਮੀਂਹ ਪਿਆ ਹੈ। 1 ਜੂਨ ਤੋਂ 4 ਅਗਸਤ ਤੱਕ ਪੰਜਾਬ ਵਿੱਚ 146.6 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਪੰਜਾਬ ਵਿੱਚ ਇਨ੍ਹਾਂ ਦੋ ਮਹੀਨਿਆਂ ਵਿੱਚ 242.9 ਮਿਲੀਮੀਟਰ ਵਰਖਾ ਹੋਣੀ ਚਾਹੀਦੀ ਸੀ। ਪੂਰੇ ਸੀਜ਼ਨ ‘ਚ ਪੰਜਾਬ ‘ਚ ਸਭ ਤੋਂ ਘੱਟ ਬਾਰਿਸ਼ ਫਤਿਹਗੜ੍ਹ ਸਾਹਿਬ ‘ਚ ਹੋਈ ਹੈ। ਇੱਥੇ ਸਿਰਫ਼ 70.6 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਦੋ ਮਹੀਨਿਆਂ ਵਿੱਚ 271.3 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ।

Leave a Reply

Your email address will not be published. Required fields are marked *