30/07/2026
31_07_2022-flood_in_manjhi_khad_22941004

ਹਿਮਾਚਲ ਪ੍ਰਦੇਸ਼ ‘ਚ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਬੀਤੀ ਰਾਤ ਰਾਜ ਭਰ ਵਿੱਚ ਭਾਰੀ ਮੀਂਹ ਪਿਆ ਅਤੇ ਕਈ ਇਲਾਕਿਆਂ ਵਿੱਚ ਬੱਦਲ ਫਟਣ ਦੀ ਸੂਚਨਾ ਹੈ। ਕੁੱਲੂ ਦੇ ਨਿਰਮੰਡ ‘ਚ ਬੱਦਲ ਫਟਣ ਤੋਂ ਬਾਅਦ ਬਾਗੀ ਪੁਲ ਦੇ ਆਲੇ-ਦੁਆਲੇ ਵਾਹਨ ਅਤੇ ਘਰ ਵਹਿ ਗਏ ਹਨ। ਇਧਰ, ਪੰਜਾਬ ਵਿਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਨਾਲੀ ‘ਚ ਬਿਆਸ ਦਰਿਆ ਮੁੜ ਆਪਣਾ ਰੁਖ ਬਦਲ ਕੇ ਹਾਈਵੇਅ ‘ਤੇ ਆ ਗਿਆ ਹੈ। ਇਸੇ ਤਰ੍ਹਾਂ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਕਾਰਨ ਚੰਡੀਗੜ੍ਹ ਮਨਾਲੀ ਹਾਈਵੇਅ ਕਈ ਥਾਵਾਂ ’ਤੇ ਬੰਦ ਹੈ ਅਤੇ ਹੁਣ ਤੱਕ ਕੁੱਲ 52 ਲੋਕ ਲਾਪਤਾ ਹਨ। ਸ਼ਿਮਲਾ ਵਿੱਚ 36 ਲੋਕ ਲਾਪਤਾ ਹਨ। ਮੌਜੂਦਾ ਬਣੇ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਦਾ ਖਤਰਾ ਬਣ ਗਿਆ ਹੈ। ਇਧਰ,  ਹਾਲਾਤ ਵਿਗੜਦੇ ਵੇਖ ਪੰਡੋਹ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।

ਦਸ ਦੇਈਏ ਕਿ ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਇਕਦਮ ਵਧ ਗਿਆ ਹੈ। ਇਸ ਨੂੰ ਪੰਜਾਬ ਲਈ ਵੱਡਾ ਖਤਰਾ ਮੰਨਿਆ ਜਾ ਰਿਹਾ ਹੈ। ਦਰਿਆ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿਚ ਖਤਰਾ ਵਧ ਸਕਦਾ ਹੈ। ਡੈਮ ਤੋਂ ਸਵੇਰੇ 1 ਲੱਖ 10 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਹੁਣ ਕਰੀਬ 80 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਚੁੱਕਾ ਹੈ। ਡੈਮ ਵਿੱਚ ਪਾਣੀ ਸਟੋਰ ਨਹੀਂ ਕੀਤਾ ਜਾ ਰਿਹਾ ਹੈ। ਦਰਿਆ ਵਿੱਚ ਆਉਣ ਵਾਲੇ ਪਾਣੀ ਨੂੰ ਜਿਉਂ ਦੀ ਤਿਉਂ ਛੱਡਿਆ ਜਾ ਰਿਹਾ ਹੈ।

Leave a Reply

Your email address will not be published. Required fields are marked *