30/07/2026
BHAGWANT-MANN-23-10-2023

ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਬਜਟ ਸੈਸ਼ਨ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦ ਲਈ ਹੈ। ਸੀਐਮ ਮਾਨ ਨੇ ਅੱਜ 20 ਮਾਰਚ ਦਿਨ ਵੀਰਵਾਰ ਨੂੰ ਸ਼ਾਮ 7.30 ਵਜੇ ਮੀਟਿੰਗ ਬੁਲਾਈ ਹੈ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਤੋਂ ਪਹਿਲਾਂ ਇਸ ਬੈਠਕ ‘ਚ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਮਾਰਚ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਕਿ 28 ਮਾਰਚ ਤੱਕ ਚੱਲੇਗਾ ਅਤੇ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2025-26 ਦਾ ਬਜਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *