29/07/2026
WhatsApp-Image-2024-05-04-at-2.39.59-PM

ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਆਪਣੀਆਂ ਸਾਰੀਆਂ 13 ਸੀਟਾਂ ਲਈ ਉਮੀਦਵੈਰ ਐਲਾਨ ਦਿੱਤੇ ਹਨ। ਗੜ੍ਹੀ ਬਸਪਾ ਪੰਜਾਬ ਦੇ ਪ੍ਰਧਾਨ ਹਨ। ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ 24 ਮਈ ਨੂੰ ਪੰਜਾਬ ਆਏਗੀ। ਉਹ ਪੰਜਾਬ ਦੀਆਂ ਸਾਰੀਆਂ 13 ਤੇ ਚੰਡੀਗੜ੍ਹ ਦੀ ਇਕ ਸੀਟ ‘ਤੇ ਉਮੀਦਵਾਰਾਂ ਲਈ ਪ੍ਰਚਾਰ ਕਰੇਗੀ। ਪਾਰਟੀ ਵੱਲੋਂ ਨਵਾਂਸ਼ਹਿਰ ਵਿਚ ਰੈਲੀ ਦਾ ਆਯੋਜਨ ਕੀਤਾ ਜਾਵੇਗਾ।

ਪਹਿਲਾਂ ਐਲਾਨੇ ਉਮੀਦਵਾਰਾਂ ਵਿਚ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ, ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਅਤੇ ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ ਨੂੰ ਉਮੀਦਵਾਰ ਬਣਾਇਆ ਗਿਆ ਹੈ।

Leave a Reply

Your email address will not be published. Required fields are marked *