29/07/2026
WhatsApp-Image-2024-04-03-at-11.56.58-AM

ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਪ੍ਰਦੀਪ ਨੂੰ ਇਸ ਸਾਲ ਫਰਵਰੀ ਵਿੱਚ ਪੰਜਾਬ ਪੁਲਿਸ ਦੀ SIT ਨੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਅਦਾਲਤ ਨੇ ਉਸ ਨੂੰ 3 ਵੱਖ-ਵੱਖ ਮਾਮਲਿਆਂ ਵਿੱਚ ਭਗੌੜਾ ਕਰਾਰ ਦਿੱਤਾ ਸੀ।

ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ SIT ਨੇ ਜਾਂਚ ਕੀਤੀ ਹੈ ਅਤੇ ਅਜੇ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਅਜਿਹੇ ‘ਚ ਉਸ ਨੂੰ ਜੇਲ੍ਹ ‘ਚ ਰੱਖਣਾ ਉਚਿਤ ਨਹੀਂ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਆਪਣੀ ਦਲੀਲ ਦਿੰਦੇ ਹੋਏ ਕਿਹਾ ਕਿ ਜੇਕਰ ਦੋਸ਼ੀ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਸੂਬੇ ਦੀ ਕਾਨੂੰਨ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨਿੰਦਰ ਸਿੰਘ ਦੀ ਅਦਾਲਤ ਨੇ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਦਸ ਦੇਈਏ ਕਿ 12 ਅਕਤੂਬਰ 2015 ਨੂੰ ਪੰਜਾਬ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਇਸ ਮਾਮਲੇ ਵਿੱਚ ਜੁਲਾਈ 2020 ਵਿੱਚ SIT ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ, ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਲਈਪਿਛਲੇ ਸਾਲ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਬੇਅਦਬੀ ਦੇ 3 ਮਾਮਲਿਆਂ ਨੂੰ ਫਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। SIT ਲੰਬੇ ਸਮੇਂ ਤੋਂ ਮੁਲਜ਼ਮ ਪ੍ਰਦੀਪ ਕਲੇਰ ਦੀ ਭਾਲ ਵਿੱਚ ਸੀ।

Leave a Reply

Your email address will not be published. Required fields are marked *