29/07/2026
_methode_times_prod_web_bin_df8ca4e0-bf51-43d5-b08a-363b3b763cc6

ਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਦਾ ਨਿਪਟਾਰਾ ਕਰਨ ਲਈ ਪਲੇਟਫਾਰਮ ਵਜੋਂ ਇੱਕ ਨਵੀਂ ਅਦਾਲਤ ਦੀ ਸਥਾਪਨਾ ਕੀਤੀ ਹੈ। ਬ੍ਰਿਟੇਨ ਦੀ ਮੀਡੀਆ ਦੀ ਇੱਕ ਰਿਪੋਰਟ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਹਫ਼ਤੇ ਲੰਡਨ ਦੇ ਲਿੰਕਨਜ਼ ਇਨ ਦੇ ਓਲਡ ਹਾਲ ਵਿਖੇ ਧਾਰਮਿਕ ਗੀਤਾਂ ਨਾਲ ਸਿੱਖ ਦਰਬਾਰ ਦੀ ਸ਼ੁਰੂਆਤ ਕੀਤੀ ਗਈ ਸੀ ।

ਲੰਡਨ ਦੇ 33 ਸਾਲਾ ਵਕੀਲ ਬਲਦੀਪ ਸਿੰਘ ਨੇ ਦੱਸਿਆ ਕਿ ਇਹ ਕੋਈ ਧਾਰਮਿਕ ਟ੍ਰਿਬਿਊਨਲ ਨਹੀਂ ਹੈ ਪਰ ਇਸ ਦਾ ਮਕਸਦ ਸਿੱਖ ਸਿਧਾਂਤਾਂ ਦੇ ਮੁਤਾਬਕ ਸੰਘਰਸ਼ਾਂ ਅਤੇ ਝਗੜਿਆਂ ਨਾਲ ਨਜਿੱਠਦੇ ਹੋਏ ਲੋੜ ਸਮੇਂ ਸਿੱਖ ਪਰਿਵਾਰਾਂ ਦੀ ਮਦਦ ਕਰਨਾ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਂ ਅਦਾਲਤ ਨਿੱਜੀ ਤੌਰ ‘ਤੇ ਚਲਾਈ ਜਾਵੇਗੀ ਅਤੇ ਇਸ ਵਿੱਚ ਲਗਭਗ 30 ਮੈਜਿਸਟ੍ਰੇਟ ਅਤੇ 15 ਜੱਜ ਹੋਣਗੇ । ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਮਹਿਲਾਵਾਂ ਹੋਣਗੀਆਂ। ਅਦਾਲਤ ਵਿੱਚ ਮੈਜਿਸਟ੍ਰੇਟ ਦਾ ਕੰਮ ਇੱਕ ਸਮਝੌਤੇ ‘ਤੇ ਪਹੁੰਚਣ ਲਈ ਧਿਰਾਂ ਵਿਚਕਾਰ ਵਿਚੋਲਗੀ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਇਹ ਫੈ਼ਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰ.ਸਾ ਸਣੇ ਕਈ ਮਾਮਲਿਆਂ ਨਾਲ ਨਜਿੱਠੇਗੀ। ਜੇਕਰ ਇਨ੍ਹਾਂ ਮਾਮਲਿਆਂ ਵਿੱਚ ਵਿਚੋਲਗੀ ਅਸਫ਼ਲ ਰਹਿੰਦੀ ਹੈ, ਤਾਂ ਕੇਸ ਨੂੰ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ । ਇਸ ਤੋਂ ਬਾਅਦ ਆਰਬਿਟਰੇਸ਼ਨ ਐਕਟ ਤਹਿਤ ਕਾਨੂੰਨੀ ਤੌਰ ‘ਤੇ ਫੈਸਲਾ ਲਿਆ ਜਾਵੇਗਾ। ਬਲਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਮੁੱਦਿਆਂ ਨੂੰ ਅਸੀਂ ਨਜਿੱਠ ਨਹੀਂ ਸਕਦੇ, ਉਨ੍ਹਾਂ ਨੂੰ ਢੁੱਕਵੀਂ ਥਾਂ ‘ਤੇ ਭੇਜਿਆ ਜਾਵੇਗਾ। ਨਵੇਂ ਅਦਾਲਤੀ ਨਿਯਮਾਂ ਦੇ ਤਹਿਤ, ਕੇਸ ਦੇ ਦੋਵੇਂ ਧਿਰਾਂ ਨੂੰ ਹਿੱਸਾ ਲੈਣ ਲਈ ਸਹਿਮਤੀ ਦੇਣੀ ਪਵੇਗੀ ।

Leave a Reply

Your email address will not be published. Required fields are marked *