30/07/2026
holiday-1

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਮੇਲੇ ਵਾਲੇ ਦਿਨ ਟਰੈਕਟਰਾਂ ਉਤੇ ਵੱਡੇ ਵੱਡੇ ਮਿਊਜਿਕ ਸਿਸਟਮ ਲਾਉਣ ਜਾਂ ਫਿਰ ਮੋਟਰਸਾਈਕਲਾਂ ਉਤੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਨੱਥ ਪਾਉਣ ਦੀ ਗੱਲ ਰੱਖੀ।

It is finally holiday! Marked and written holiday in a calendar.

ਸਿਵਲ ਪ੍ਰਸ਼ਾਸਨ ਵੱਲੋਂ ਵੀ ਇਸ ਮਸਲੇ ਉਤੇ ਵਿਚਾਰ ਕੀਤਾ ਗਿਆ। ਇਸ ਦੇ ਨਾਲ ਨਾਲ ਜਿੰਨੀਆਂ ਵੀ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਹਨ, ਇਹ 10 ਸਤੰਬਰ ਨੂੰ ਬੰਦ ਰਹਿਣਗੀਆਂ। ਬਟਾਲਾ ਵਿਚ 10 ਤਰੀਕ ਨੂੰ ਛੁੱਟੀ ਵੀ ਰਹੇਗੀ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਇਸ ਦਿਨ ਬਾਹਰੋਂ ਆਉਣ ਜਾਂ ਸਥਾਨਕ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਖਾਸ ਪ੍ਰਬੰਧ ਕੀਤੇ ਜਾਣਗੇ।

ਇਸ ਮੌਕੇ ਐੱਸ.ਐੱਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਜਸਵੰਤ ਕੌਰ ਐੱਸ.ਪੀ (ਐੱਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਅਧਿਕਾਰੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵੀ ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ। ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ 10 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਵਾਲੇ ਦਿਨ ਅਤੇ ਉਸ ਤੋਂ ਇਕ ਦਿਨ ਪਹਿਲਾਂ 9 ਸਤੰਬਰ ਨੂੰ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪਹੁੰਚ ਰਹੇ ਨਗਰ ਕੀਰਤਨ ਸਬੰਧੀ ਸਬੰਧਤ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ।

Leave a Reply

Your email address will not be published. Required fields are marked *