29/07/2026
02_04_2024-0531080b-f76c-45f4-bcfb-6e59ce181eb1_9349716

ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਭਾਜਪਾ ਵਿੱਚ ਸ਼ਾਮਲ ਹੋਏ ਤਿੰਨ ਵਾਰ ਦੇ ਜੇਤੂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਲੁਧਿਆਣਾ ਰੇਲਵੇ ਸਟੇਸ਼ਨ ਤੇ ਪੁੱਜਣ ਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ‘ਚ ਭਾਜਪਾਈਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਖੁਸ਼ੀ ਵਿਚ ਗੱਦਗੱਦ ਹੋਏ ਰਵਨੀਤ ਸਿੰਘ ਬਿੱਟੂ ਨੇ ਜਿੱਥੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ।

ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਦਾ ਉਹ ਸਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਵਰਕਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਤੇ ਪਹਿਰਾ ਦੇਣ ਅਤੇ ਪਾਰਟੀ ਦੀ ਇੱਕਜੁੱਟਤਾ ਨੂੰ ਬਰਕਰਾਰ ਰੱਖਣ ਲਈ ਸਮ੍ਰਪਿਤ ਭਾਵਨਾ ਨਾਲ ਕੰਮ ਕਰਦਾ ਆ ਰਿਹਾ ਹੈ। ਰਵਨੀਤ ਸਿੰਘ ਬਿੱਟੂ ਨੇ ਭਾਜਪਾ ਦੀ ਹਾਈਕਮਾਂਡ ਵੱਲੋਂ ਜਿਤਾਏ ਭਰੋਸੇ ਤੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਕਿਹਾ ਕਿ ਲੜਾਈ ਇਕੱਲੇ ਰਵਨੀਤ ਸਿੰਘ ਬਿੱਟੂ ਦੀ ਲੜਾਈ ਨਹੀਂ ਇਹ ਲੜਾਈ ਮੋਦੀ ਦੀ ਸੋਚ ਤੇ ਦੇਸ਼ ਦੀ ਤਰੱਕੀ ਦੀ ਲੜਾਈ ਹੈ। ਇਸ ਮੋਕੇ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਹਜਾਰਾਂ ਵਰਕਰਾਂ ਨੇ ਵਰਕਰ ਵੀ ਬਿੱਟੂ ਦਾ ਸਵਾਗਤ ਕਰਨ ਲਈ ਸਵੇਰੇ ਤੋਂ ਹੀ ਰੇਲਵੇ ਸਟੇਸ਼ਨ ਪੁੱਜੇ ਹੋਏ ਹਨ।

ਰਵਨੀਤ ਬਿੱਟੂ 26 ਮਾਰਚ ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ ਹੀ ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ।

Leave a Reply

Your email address will not be published. Required fields are marked *