29/07/2026
Capture 2

ਉਮੀਦਵਾਰ ਮਨੀਸ਼ ਤਿਵਾੜੀ ਦੇ ਸਵਾਗਤੀ ਸਮਾਰੋਹ ਤੋਂ ਬਾਅਦ ਕਾਂਗਰਸ ਪਾਰਟੀ ‘ਚ ਹੰਗਾਮਾ ਹੋ ਗਿਆ ਹੈ। 40 ਤੋਂ ਵੱਧ ਅਹੁਦੇਦਾਰਾਂ ਨੇ ਅਸਤੀਫਾ ਦੇ ਕੇ ਕਾਂਗਰਸ ਪ੍ਰਧਾਨ ਲੱਕੀ ਪ੍ਰਤੀ ਆਪਣਾ ਗੁੱਸਾ ਜ਼ਾਹਰ ਕੀਤਾ ਹੈ, ਇਹ ਸਾਰੇ ਪਵਨ ਬਾਂਸਲ ਦੇ ਕਰੀਬੀ ਹਨ। ਇਨ੍ਹਾਂ ਆਗੂਆਂ ਨੇ ਪਾਰਟੀ ਹਾਈਕਮਾਂਡ ਤੋਂ ਪ੍ਰਧਾਨ ਲੱਕੀ ਨੂੰ ਅਹੁਦਿਓਂ ਹਟਾਉਣ ਦੀ ਮੰਗ ਕੀਤੀ ਹੈ।

ਆਗੂਆਂ ਦਾ ਕਹਿਣਾ ਹੈ ਕਿ ਲੱਕੀ ਕਾਂਗਰਸ ਨੂੰ ਹਰਾਉਣ ਲਈ ਕੰਮ ਕਰ ਰਹੇ ਹਨ। ਆਗੂਆਂ ਦਾ ਕਹਿਣਾ ਹੈ ਕਿ ਜੇਕਰ ਲੱਕੀ ਕਾਂਗਰਸ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਉਮੀਦਵਾਰ ਮਨੀਸ਼ ਤਿਵਾੜੀ ਲਈ ਕੰਮ ਨਹੀਂ ਕਰਨਗੇ। ਪਤਾ ਲੱਗਾ ਹੈ ਕਿ ਐਤਵਾਰ ਨੂੰ ਵੀ ਦੋ ਅਧਿਕਾਰੀਆਂ ਸ਼ਸ਼ਾਂਕ ਭੱਟ ਤੇ ਨਿਤਿਨ ਨੇ ਪਾਰਟੀ ਤੋਂ ਅਸਤੀਫਾ ਦਿੱਤਾ। ਜਿਨ੍ਹਾਂ 40 ਆਗੂਆਂ ਨੇ ਅੱਜ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ ਉਨ੍ਹਾਂ ਵਿਚ ਮਹਿਲਾ ਕਾਂਗਰਸ ਪ੍ਰਧਾਨ ਦੀਪਾ ਦੂਬੇ ਵੀ ਸ਼ਾਮਲ ਹਨ।

ਇਹ 40 ਆਗੂ ਸੋਮਵਾਰ ਨੂੰ ਕਰਵਾਏ ਮਨੀਸ਼ ਤਿਵਾੜੀ ਦੇ ਸਵਾਗਤ ਸਮਾਰੋਹ ‘ਚ ਵੀ ਨਹੀਂ ਆਏ। ਭਾਵੇਂ ਪਾਰਟੀ ਨੇ ਇਨ੍ਹਾਂ ਨਾਰਾਜ਼ ਆਗੂਆਂ ਨੂੰ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ ਪਰ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਵੀ ਇਸ ਸਵਾਗਤੀ ਸਮਾਗਮ ‘ਚ ਸ਼ਾਮਲ ਨਹੀਂ ਹੋਏ ਜਿਨ੍ਹਾਂ ਨੂੰ ਤਿਵਾੜੀ ਵੱਲੋਂ ਨਿੱਜੀ ਤੌਰ ’ਤੇ ਸੱਦਿਆ ਗਿਆ ਸੀ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।

Leave a Reply

Your email address will not be published. Required fields are marked *