30/07/2026
12-7

ਜਲੰਧਰ ਦੇ ਮਸ਼ਹੂਰ ਕੁੱਲੜ ਪੀਜ਼ਾ ਜੋੜੇ ਦੀ ਕਾਰ ‘ਤੇ ਬੀਤੀ ਰਾਤ ਯਾਨੀ ਐਤਵਾਰ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜੋੜੇ ਦੀ ਕਾਰ ਦੇ ਸ਼ੀਸ਼ੇ ਪੱਥਰਾਂ ਨਾਲ ਤੋੜ ਦਿੱਤੇ ਗਏ ਅਤੇ ਕਾਰ ‘ਤੇ ਡੈਂਟ ਪਾ ਦਿੱਤੇ। ਇਹ ਘਟਨਾ ਪੱਛਮੀ ਹਲਕੇ ਦੇ ਉਜਾਲਾ ਨਗਰ ਦੀ ਹੈ। ਕੁੱਲੜ ਪੀਜ਼ਾ ਕਪਲ ਦੇ ਨਾਂ ਨਾਲ ਮਸ਼ਹੂਰ ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਉਕਤ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਸਹਿਜ ਨੇ ਲਾਈਵ ਹੋ ਕੇ ਕਿਹਾ ਕਿ ਜੇਕਰ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦੀ ਹੈ ਪਰ ਕੀ ਕਿਸੇ ਦੀ ਕਾਰ ਨਾਲ ਕੀ ਦੁਸ਼ਮਣੀ ਸੀ। ਸਹਿਜ ਨੇ ਕਿਹਾ ਕਿ ਮੇਰੀ ਕਾਰ ਦੇ ਸ਼ੀਸ਼ੇ ਤੋੜੇ ਗਏ ਅਤੇ ਨੁਕਸਾਨ ਪਹੁੰਚਿਆ ਗਿਆ। ਪਹਿਲਾਂ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਗੱਡੀ ‘ਤੇ ਲੱਤਾਂ ਮਾਰ ਕੇ ਡੈਂਟ ਪਾ ਦਿੱਤੇ। ਉਸਨੇ ਕਿਹਾ ਕਿ ਬਿਨ੍ਹਾਂ ਕਿਸੇ ਕਾਰਨ ਮੇਰੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ । ਗਲੀ ਵਿੱਚ ਹੋਰ ਗੱਡੀਆਂ ਵੀ ਖੜ੍ਹੀਆਂ ਸਨ, ਪਰ ਸਿਰਫ਼ ਮੇਰੀ ਹੀ ਗੱਡੀ ਨੂੰ ਤੋੜਿਆ ਗਿਆ। ਸਹਿਜ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਕਾਰ ਰਿਪੇਅਰ ਕਰਵਾਈ ਸੀ।

ਜਾਣਕਾਰੀ ਅਨੁਸਾਰ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਕੋਈ ਸੀਸੀਟੀਵੀ ਨਹੀਂ ਲੱਗਿਆ ਸੀ। ਜਿਸ ਦੇ ਚੱਲਦਿਆਂ ਮੁਲਜ਼ਮ ਘਟਨਾ ਤੋਂ ਬਾਅਦ ਉਥੋਂ ਫਰਾਰ ਹੋ ਗਏ । ਇਸ ਘਟਨਾ ਦੀ ਸੂਚਨਾ ਕੁੱਲੜ ਪੀਜ਼ਾ ਜੋੜੇ ਵੱਲੋਂ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ । ਸਿਟੀ ਪੁਲਿਸ ਨੇ ਮਾਮਲੇ ਵਿੱਚ ਸਹਿਜ ਦੇ ਬਿਆਨ ਦਰਜ ਕਰ ਲਏ ਹਨ। ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ ‘ਤੇ ਲੱਗੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ।

Leave a Reply

Your email address will not be published. Required fields are marked *