29/07/2026
o-241 (1)

ਪੰਜਾਬ ਸਰਕਾਰ ਨੇ ਬਾਲ ਮੁਕੰਦ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸੀ.ਐਮ. ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਬਾਲ ਮੁਕੰਦ ਸ਼ਰਮਾ ਨੂੰ ਨਵਾਂ ਫੂਡ ਕਮਿਸ਼ਨਰ ਨਿਯੁਕਤ ਕੀਤਾ ਹੈ। ਇਹ ਫੈਸਲਾ ਚੋਣ ਜ਼ਾਬਤਾ ਲਾਗੂ ਹੋਣ ਤੋਂ ਇੱਕ ਦਿਨ ਪਹਿਲਾਂ ਲਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਬਾਲ ਮੁਕੰਦ ਸ਼ਰਮਾ ਜੋ ਕਿ ਮਾਰਕਫੈੱਡ ਵਿੱਚ ਲੰਬੇ ਸਮੇਂ ਤੱਕ ਕੰਮ ਕਰ ਚੁੱਕੇ ਹਨ ਅਤੇ ਹੁਣ ਸੀ.ਐਮ. ਮਾਨ ਨੇ ਉਨ੍ਹਾਂ ਨੂੰ ਨਵਾਂ ਫੂਡ ਕਮਿਸ਼ਨਰ ਨਿਯੁਕਤ ਕੀਤਾ ਹੈ, ਜਿੱਥੇ ਉਹ ਹੁਣ ਸੇਵਾਵਾਂ ਨਿਭਾਉਣਗੇ। ਡੀਪੀ ਰੈਡੀ ਦੀ ਸੇਵਾਮੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ। 1985 ਬੈਚ ਦੇ ਆਈਏਐਸ ਅਧਿਕਾਰੀ ਡੀਪੀ ਰੈਡੀ ਨੂੰ ਪਿਛਲੀ ਸਰਕਾਰ ਦੌਰਾਨ ਫੂਡ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਹੁਣ ਬਾਲ ਮੁਕੰਦ ਸ਼ਰਮਾ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਬਾਲ ਮੁਕੰਦ ਸ਼ਰਮਾ 1987 ਵਿੱਚ ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਸ਼ਾਮਲ ਹੋਏ ਅਤੇ ਇਸਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਡਿਪਟੀ ਚੀਫ਼ ਮੈਨੇਜਰ ਵਜੋਂ ਤਾਇਨਾਤ ਹੋਣ ਤੋਂ ਪਹਿਲਾਂ 14 ਸਾਲ ਤੱਕ ਫੀਲਡ ਵਿੱਚ ਕੰਮ ਕੀਤਾ। ਫਿਰ ਉਨ੍ਹਾਂ ਨੂੰ ਮੁੱਖ ਪ੍ਰਬੰਧਕ ਅਤੇ ਕਾਰਜਕਾਰੀ ਨਿਰਦੇਸ਼ਕ ਵਜੋਂ ਤਰੱਕੀ ਦਿੱਤੀ ਗਈ। ਸ਼ਰਮਾ ਇੱਕ ਮਸ਼ਹੂਰ ਕਲਾਕਾਰ ਵੀ ਹਨ ਜਿਨ੍ਹਾਂ ਨੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਇੱਕ ਕਾਮੇਡੀਅਨ ਦੇ ਰੂਪ ਵਿੱਚ ਇੱਕ ਹੋਰ ਪ੍ਰਮੁੱਖ ਨਾਮ ਨਾਲ ਜੋੜੀ ਬਣਾਈ ਹੈ। ਇਸ ਜੋੜੀ ਨੇ ਕਈ ਸਟੇਜ ਅਤੇ ਟੀ.ਵੀ. ‘ਤੇ ਕਈ ਪੇਸ਼ਕਾਰੀਆਂ ਦਿੱਤੀਆਂ। ਉਹ ਮਾਰਕਫੈੱਡ ਲਈ ਟੀਵੀ ਸ਼ੋਅ ਦੀ ਮੇਜ਼ਬਾਨੀ ਵੀ ਕਰਦੇ ਹਨ

Leave a Reply

Your email address will not be published. Required fields are marked *