29/07/2026
WhatsApp-Image-2024-06-08-at-2.06.07-PM

ਪੰਜਾਬ ਦੇ ਮੋਹਾਲੀ ‘ਚ ਸ਼ਨੀਵਾਰ ਸਵੇਰੇ ਇਕ ਲੜਕੀ ਦਾ ਸੜਕ ਵਿਚਕਾਰ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਘਟਨਾ ਫੇਜ਼ 5 ਨੇੜੇ ਵਾਪਰੀ। ਲੜਕੀ ਕੰਮ ‘ਤੇ ਜਾਣ ਲਈ ਘਰੋਂ ਨਿਕਲੀ ਸੀ। ਰਸਤੇ ‘ਚ ਇੱਕ ਨਕਾਬਪੋਸ਼ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਦੋਂ ਲੜਕੀ ਬੇਹੋਸ਼ ਹੋ ਗਈ ਤਾਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਘਟਨਾ ਅਨੁਸਾਰ 5 ਲੜਕੀਆਂ ਮੋਰਿੰਡਾ ਤੋਂ ਫੇਜ਼ 5 ਵੱਲ ਆ ਰਹੀਆਂ ਸਨ। ਨਕਾਬਪੋਸ਼ ਨੌਜਵਾਨ ਦਰੱਖਤ ਹੇਠਾਂ ਲੁਕਿਆ ਹੋਇਆ ਸੀ। ਜਿਵੇਂ ਹੀ ਲੜਕੀਆਂ ਦਰਖਤ ਦੇ ਨੇੜੇ ਆਈਆਂ ਤਾਂ ਨੌਜਵਾਨ ਨੇ ਆਪਣੀ ਹਥਿਆਰ ਕੱਢ ਲਈ। ਇਸ ਤੋਂ ਬਾਅਦ ਉਸ ਨੇ ਲੜਕੀ ‘ਤੇ ਹਮਲਾ ਕਰ ਦਿੱਤਾ। ਇਹ ਦੇਖ ਕੇ ਹੋਰ ਕੁੜੀਆਂ ਉਥੋਂ ਭੱਜਣ ਲੱਗੀਆਂ। ਇਸ ਤੋਂ ਬਾਅਦ ਲੜਕੀ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਗਈ। ਫਿਰ ਵੀ ਨੌਜਵਾਨ ਉਸ ‘ਤੇ ਬੇਰਹਿਮੀ ਨਾਲ ਹਮਲਾ ਕਰਦਾ ਰਿਹਾ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਮੌਕੇ ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਕੁੜੀ ਨੂੰ ਰੰਤ ਫੇਜ਼-6 ਦੇ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਉਥੇ ਇਲਾਜ ਦੌਰਾਨ ਕੁੜੀ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਕੁਝ ਦੇਰ ਬਾਅਦ ਹੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦੌਰਾਨ ਉਸ ਨੇ ਪੁਲਿਸ ਮੁਲਾਜ਼ਮ ਤੇ ਵੀ ਹਮਲਾ ਕੀਤਾ ਗਿਆ, ਜਿਸ ‘ਚ ਇੱਕ ਮੁਲਾਜ਼ਮ ਜ਼ਖਮੀ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *