30/07/2026
Weather-Updates-3

ਪੰਜਾਬ ਵਿੱਚ ਅਲਰਟ ਤੋਂ ਬਾਅਦ ਵੀ ਮਾਨਸੂਨ ਸਰਗਰਮ ਨਹੀਂ ਹੋ ਸਕਿਆ । ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ । ਅੱਜ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ । ਜਿਸ ਕਾਰਨ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ ਪਰ 21 ਜੁਲਾਈ ਤੋਂ ਇੱਕ ਵਾਰ ਫਿਰ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਬਣ ਰਹੇ ਦਬਾਅ ਅਤੇ ਦੂਜੇ ਪਾਸੇ ਪੱਛਮੀ ਗੜਬੜੀ ਦੀ ਸੁਸਤੀ ਕਾਰਨ ਪੰਜਾਬ ਵਿੱਚ ਮਾਨਸੂਨ ਪ੍ਰਭਾਵਿਤ ਹੋਇਆ ਹੈ। ਉਮੀਦ ਸੀ ਕਿ ਮਾਨਸੂਨ ਬੁੱਧਵਾਰ ਅਤੇ ਵੀਰਵਾਰ ਨੂੰ ਸਰਗਰਮ ਰਹੇਗਾ ਪਰ ਅਜਿਹਾ ਨਹੀਂ ਹੋਇਆ । ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ । ਜਿਸ ਤੋਂ ਬਾਅਦ ਸੂਬੇ ਵਿੱਚ ਨਮੀ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ । ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਪਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਕ ਵਾਰ ਫਿਰ 21 ਜੁਲਾਈ ਤੋਂ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

Leave a Reply

Your email address will not be published. Required fields are marked *