30/07/2026
rain

ਪੰਜਾਬ ਵਿੱਚ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋ ਸਕਦਾ ਹੈ। ਸੁਸਤ ਮਾਨਸੂਨ ਕਰਕੇ ਐਤਵਾਰ ਨੂੰ ਪੰਜਾਬ ‘ਚ ਤਾਪਮਾਨ ਵੱਧ ਗਿਆ। ਸੂਬੇ ਦਾ ਔਸਤ ਤਾਪਮਾਨ 2.2 ਡਿਗਰੀ ਵੱਧ ਪਾਇਆ ਗਿਆ। ਇਸ ਦੇ ਨਾਲ ਹੀ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.7 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਵਿੱਚ ਇਸ ਸੀਜ਼ਨ ਦੌਰਾਨ ਘੱਟ ਬਾਰਿਸ਼ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਪੰਜਾਬ ਵਿੱਚ 1 ਜੂਨ ਤੋਂ 25 ਅਗਸਤ ਤੱਕ 34 ਫੀਸਦੀ ਘੱਟ ਮੀਂਹ ਪਿਆ ਹੈ। ਇਸ ਪੂਰੇ ਸੀਜ਼ਨ ‘ਚ ਹੁਣ ਤੱਕ 226.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਹੁਣ ਤੱਕ 341.7 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੋਣੀ ਚਾਹੀਦੀ ਸੀ। ਉੱਥੇ ਹੀ ਅਗਸਤ ਮਹੀਨੇ ਨੇ ਵੀ ਪੰਜਾਬ ਨੂੰ ਨਿਰਾਸ਼ ਹੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਨੂੰ ਆਮ ਸ਼੍ਰੇਣੀ ਵਿੱਚ ਰੱਖਿਆ ਹੈ ਪਰ ਅਗਸਤ ਮਹੀਨੇ ਵਿੱਚ ਵੀ 15 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇੱਥੇ 125.8 ਮਿਲੀਮੀਟਰ ਵਰਖਾ ਦੀ ਬਜਾਏ ਸਿਰਫ਼ 107.2 ਮਿਲੀਮੀਟਰ ਵਰਖਾ ਹੋਈ ਹੈ।

Leave a Reply

Your email address will not be published. Required fields are marked *