29/07/2026
Capture

 ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ਉਤੇ ਲਿਜਾਣ ਲਈ 28 ਅਪ੍ਰੈਲ ਨੂੰ ਬਰਨਾਲਾ ਦੇ ਮੈਰੀਲੈਂਡ ਪੈਰਿਸ ਵਿਖੇ ਬਾਅਦ ਦੁਪਹਿਰ ਰੱਖੀ ਰੈਲੀ ਨੂੰ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਸੰਬੋਧਨ ਕਰਨਗੇ। “ਸੰਸਦ ਚ ਵੀ ਭਗਵੰਤ ਮਾਨ” ਮੁਹਿੰਮ ਅਤੇ 13-0 ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਰਿਕਾਰਡ ਰੱਖਣ ਦੇ ਨਾਲ ਵਿਰੋਧੀਆਂ ਦੀ ਪੰਜਾਬ ਵਿਰੋਧੀ ਸੋਚ ਨੂੰ ਬੇਨਕਾਬ ਕਰਨਗੇ। 

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਬਣਾਉਣ ਵਿੱਚ ਮੁੱਖ ਮੰਤਰੀ  ਭਗਵੰਤ  ਮਾਨ ਦਾ ਵੱਡਾ ਰੋਲ ਹੈ। ਦਸ ਦੇਈਏ ਕਿ ਮੀਤ ਹੇਅਰ ਨੇ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ ਰਿਕਾਰਡ ਕੰਮ ਕੀਤੇ ਹਨ। 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਤੋਂ ਇਲਾਵਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਹੈ। ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ, ਫਸਲਾਂ ਦੀ ਮੰਡੀਕਰਨ ਬਿਹਤਰ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਦਿੱਤੀ। 

14 ਟੋਲ ਪਲਾਜ਼ੇ ਬੰਦ ਕੀਤੇ, ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਨਿਵੇਕਲੀ ਖੇਡ ਨੀਤੀ ਬਣਾਈ ਜਿਸ ਨਾਲ ਏਸ਼ੀਅਨ ਗੇਮਜ਼ ਚ ਪੰਜਾਬ ਨੇ 72 ਸਾਲ ਦੇ ਰਿਕਾਰਡ ਤੋੜੇ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਧਿਰਾਂ ਕੋਲ ਸਰਕਾਰ ਖ਼ਿਲਾਫ਼ ਬੋਲਣ ਲਈ ਇੱਕ ਵੀ ਨੁਕਤਾ ਨਹੀਂ।

Leave a Reply

Your email address will not be published. Required fields are marked *