30/07/2026
in-rain_kolkata_wb

ਚੰਡੀਗੜ੍ਹ ਸਣੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਿਹਾ ਹੈ। ਇਕਦਮ ਬਦਲੇ ਮੌਸਮ ਨੇ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ।  ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ 17 ਤੋਂ 19 ਜੁਲਾਈ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਰਾਜਧਾਨੀ ਚੰਡੀਗੜ੍ਹ ਤੇ ਮੁਹਾਲੀ ਵਿਚ ਸਵੇਰ ਤੋਂ ਬੱਦਲਵਾਈ ਰਹੀ। ਇਹ ਮੀਂਹ ਚੰਡੀਗੜ੍ਹ, ਮੁਹਾਲੀ ਤੋਂ ਹੁੰਦਾ ਹੋਇਆ ਰੋਪੜ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿਚ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿੱਚ ਡੇਢ ਘੰਟੇ ਵਿੱਚ 41 ਐੱਮਐੱਮ ਮੀਂਹ ਪਿਆ। ਇਸੇ ਤਰ੍ਹਾਂ ਮੁਹਾਲੀ ਵਿੱਚ 7 ਐੱਮਐੱਮ, ਰੂਪਨਗਰ ਵਿੱਚ 8.5 ਅਤੇ ਪਟਿਆਲਾ ਵਿੱਚ 32.5 ਐੱਮਐੱਮ ਮੀਂਹ ਪਿਆ।

ਭਾਰਤੀ ਮੌਸਮ ਵਿਭਾਗ ਨੇ ਮਾਨਸੂਨ ਦੀ ਬਾਰਸ਼ ਲਈ ਇੱਕ ਅਪਡੇਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦਿੱਲੀ-ਐਨਸੀਆਰ ਸਮੇਤ ਬਿਹਾਰ ਅਤੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਈਐਮਡੀ ਨੇ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਕੇਰਲ ਅਤੇ ਮਹੇ, ਲਕਸ਼ਦੀਪ, ਕਰਨਾਟਕ, ਗੁਜਰਾਤ ਰਾਜ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਤੱਟੀ ਆਂਧਰਾ ਪ੍ਰਦੇਸ਼ ਅਤੇ ਯਨਮ ਵਿਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

Leave a Reply

Your email address will not be published. Required fields are marked *