29/07/2026
90092_28_4_2024_18_26_5_2_RAHUL_GANDHI_3

ਕਾਂਗਰਸ ਨੇਤਾ ਰਾਹੁਲ ਗਾਂਧੀ ਮਾਂ ਸੋਨੀਆ ਦੀ ਸੀਟ ਰਾਏਬਰੇਲੀ ਤੋਂ ਚੋਣ ਲੜਨਗੇ। ਕਾਂਗਰਸ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰਿਅੰਕਾ ਗਾਂਧੀ ਚੋਣ ਨਹੀਂ ਲੜੇਗੀ। ਜਦੋਂ ਕਿ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਭਾਜਪਾ ਨੇ ਯੋਗੀ ਸਰਕਾਰ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਤੋਂ ਟਿਕਟ ਦਿੱਤੀ ਹੈ, ਜਦਕਿ ਸਮ੍ਰਿਤੀ ਇਰਾਨੀ ਅਮੇਠੀ ਤੋਂ ਚੋਣ ਲੜ ਰਹੀ ਹੈ।

ਇਸ ਤੋਂ ਪਹਿਲਾਂ ਕਾਂਗਰਸ ਨੇਤਾਵਾਂ ਨੇ ਰਾਹੁਲ ਨੂੰ ਅਮੇਠੀ ਤੋਂ ਅਤੇ ਪ੍ਰਿਅੰਕਾ ਦੇ ਰਾਏਬਰੇਲੀ ਤੋਂ ਲੜਨ ਦੀ ਗੱਲ ਕੀਤੀ ਸੀ। ਹਾਲਾਂਕਿ ਪ੍ਰਿਅੰਕਾ ਨੇ ਚੋਣ ਲੜਨ ਲਈ ਹਾਮੀ ਨਹੀਂ ਭਰੀ। ਰਾਏਬਰੇਲੀ-ਅਮੇਠੀ ਸੀਟ ਲਈ ਨਾਮਜ਼ਦਗੀ ਦੀ ਆਖਰੀ ਮਿਤੀ 3 ਮਈ ਹੈ। ਭਾਵ ਰਾਹੁਲ ਗਾਂਧੀ ਵੀ ਅੱਜ ਹੀ ਨਾਮਜ਼ਦਗੀ ਦਾਖ਼ਲ ਕਰਨਗੇ।

Leave a Reply

Your email address will not be published. Required fields are marked *