30/07/2026
PTI04_17_2024_000183B

 ਕਾਂਗਰਸ ਨੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ 29 ਮਈ ਨੂੰ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੀ ਦਾਖਾ ਦਾਣਾ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ।

ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਕਿਸਾਨਾਂ ਨੂੰ 30 ਦਿਨਾਂ ਦੇ ਅੰਦਰ ਬੀਮੇ ਦੀ ਰਕਮ ਮਿਲ ਜਾਇਆ ਕਰੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਦੀ ਅਗਨੀਵੀਰ ਯੋਜਨਾ ਭਾਰਤੀ ਫੌਜ ‘ਤੇ ਹਮਲਾ ਹੈ। ਇਸ ਕਾਰਨ ਦੋ ਤਰ੍ਹਾਂ ਦੇ ਸ਼ਹੀਦ ਬਣਾਏ ਜਾ ਰਹੇ ਹਨ। ਜੇਕਰ ਸਰਕਾਰ ਬਣੀ ਤਾਂ ਅਗਨੀਵੀਰ ਸਕੀਮ ਨੂੰ ਪਾੜ ਕੇ ਕੂੜੇਦਾਨ ਵਿੱਚ ਸੁੱਟ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਗਰੀਬ ਪਰਿਵਾਰਾਂ ਦੀ ਸੂਚੀ ਬਣਾਈ ਜਾਵੇਗੀ। ਸਰਕਾਰ ਇਨ੍ਹਾਂ ਪਰਿਵਾਰਾਂ ਦੀ ਸਭ ਤੋਂ ਵੱਡੀ ਔਰਤ ਦੇ ਖਾਤੇ ਵਿੱਚ ਹਰ ਸਾਲ ਇੱਕ ਲੱਖ ਰੁਪਏ ਜਮ੍ਹਾਂ ਕਰਵਾਏਗੀ। ਭਾਰਤ ਸਰਕਾਰ ਹਰ ਮਹੀਨੇ ਉਨ੍ਹਾਂ ਦੇ ਖਾਤੇ ਵਿੱਚ 8500 ਰੁਪਏ ਜਮ੍ਹਾ ਕਰੇਗੀ। ਇਹ ਕੰਮ 5 ਜੁਲਾਈ ਨੂੰ ਸ਼ੁਰੂ ਹੋਵੇਗਾ। 

Leave a Reply

Your email address will not be published. Required fields are marked *