29/07/2026
sqwe

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਛੇ ਹਲਕਿਆ ਦੇ ਵਰਕਰਾਂ ਨਾਲ ਸੁਖਬੀਰ ਬਾਦਲ ਨੇ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਲੋਕ ਸਭਾ ਚੋਣਾਂ ਨਾ ਲੜਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦੇ ਨਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਿ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਚੱਲ ਰਹੀ ਹੈ। ਨਾਵਾਂ ਦਾ ਐਲਾਨ ਸਲਾਹ-ਮਸ਼ਵਰੇ ਤੋਂ ਬਾਅਦ ਹੀ ਕੀਤਾ ਜਾਏਗਾ।

ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜ ਰਿਹਾ ਹੈ ਕਿਉਂਕਿ ਪਾਰਟੀ ਭਾਜਪਾ ਨਾਲ ਗਠਜੋੜ ਨਹੀਂ ਕਰ ਸਕੀ।  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।

ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ‘ਚ ਪਾਰਟੀ ਤੋਂ ਨਰਾਜ਼ ਹੋ ਕੇ ਬਾਹਰ ਗਏ ਕੁੱਝ ਲੀਡਰਾਂ ਵੱਲੋਂ ਹੁਣ ਘਰ ਵਾਪਸੀ ਵੀ ਕੀਤੀ ਗਈ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪਿਛਲੀਆਂ ਲੋਕ ਸਭਾ ਚੋਣਾਂ ‘ਚ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜੇ ਅਤੇ ਜਿੱਤੇ ਸਨ।

Leave a Reply

Your email address will not be published. Required fields are marked *