29/07/2026
WhatsApp-Image-2024-03-29-at-12.41.52-PM

ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਾਟਰ ਕੈਨਨ ਵਾਲੇ ਨਵਦੀਪ ਜਲਵੇੜਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਰਿਆਣਾ ਪੁਲਿਸ ਨੇ ਮੋਹਾਲੀ ਏਅਰਪੋਰਟ ਤੋਂ ਨਵਦੀਪ ਜਲਵੇੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਨਵਦੀਪ ਜਲਵੇੜਾ ਖਿਲਾਫ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਜਲਦ ਹੀ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਹ ਵੀ ਖਬਰ ਹੈ ਕਿ 2 ਕਿਸਾਨ ਯੂਨੀਅਨ ਦੇ ਸਾਥੀ ਵੀ ਹਿਰਾਸਤ ਵਿਚ ਲਏ ਗਏ ਹਨ। ਨਵਦੀਪ ਸਿੰਘ ਕਿਸਾਨੀ ਅੰਦੋਲਨ ‘ਚ ਕਾਫੀ ਸਰਗਰਮ ਹੈ । ਉਹ ਸ਼ੰਭੂ ਬਾਰਡਰ ‘ਤੇ ਮੰਗਾਂ ਨੂੰ ਲੈ ਕੇ ਡਟਿਆ ਹੋਇਆ ਸੀ।

ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਤੇ ਅਜਿਹੇ ਵਿਚ ਕਿਸਾਨ ਨਵਦੀਪ ਜਲਵੇੜਾ ਨੂੰ ਬੀਤੀ ਸ਼ਾਮ ਮੋਹਾਲੀ ਤੋਂਹਰਿਆਣਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਕਿਸਾਨ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਨਵਦੀਪ ਜਲਵੇੜਾ ਖਿਲਾਫ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਸਣੇ ਕਈ ਹੋਰ ਮਾਮਲੇ ਵੀ ਦਰਜ ਕੀਤੇ ਗਏ ਹਨ।

Leave a Reply

Your email address will not be published. Required fields are marked *