30/07/2026
12-16

ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ. ਦੀ ਟੀਮ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਹ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਸਨ। ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਤਾਰੀਕ 14 ਦਿਨਾਂ ਲਈ ਵਧਾ ਦਿੱਤੀ ਗਈ । ਹੁਣ ਆਸ਼ੂ ਨੂੰ 5 ਸਤੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਉਨ੍ਹਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ।

ਦਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈ. ਡੀ. ਦਫ਼ਤਰ ਪਹੁੰਚੇ ਸਨ। ਉਨ੍ਹਾਂ ਤੋਂ ਸ਼ਾਮ ਤੱਕ ਲਗਾਤਾਰ ਜਲੰਧਰ ਈ. ਡੀ. ਦਫ਼ਤਰ ਵਿੱਚ ਪੁੱਛਗਿੱਛ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ ।

ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਮੰਤਰੀ ਸਨ ਤਾਂ ਉਨ੍ਹਾਂ ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ਵਿੱਚ ਘਪਲੇ ਦੇ ਇਲਜ਼ਾਮ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ।

Leave a Reply

Your email address will not be published. Required fields are marked *