30/07/2026
sho

ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ SHO ਅਮਨਜੋਤ ਕੌਰ ‘ਤੇ ਨਾਕੇ ਦੌਰਾਨ ਹਮਲਾ ਹੋਣ ਖਬਰ ਦੀ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਬੀਤੀ ਰਾਤ ਪਿੰਡ ਮੂਧਲ ਵਿੱਚ ਨਾਕਾ ਲਾਇਆ ਹੋਇਆ ਸੀ। ਕੁਝ ਲੋਕਾਂ ਨੇ ਦਾਤਰਾਂ ਨਾਲ ਐਸਐਚਓ ਅਮਨਜੋਤ ਕੌਰ ਉਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਐਸਐਚਓ ਗੰਭੀਰ ਜ਼ਖ਼ਮੀ ਹੋ ਗਏ ਹਨ। ਫਿਲਹਾਲ ਉਨ੍ਹਾਂ ਦਾ ਨਿੱਜੀ ਹਸਪਤਾਲ ‘ਚ ਆਪਰੇਸ਼ਨ ਚੱਲ ਰਿਹਾ ਹੈ। ਜਾਣਕਾਰੀ ਮਿਲ ਰਹੀ ਹੈ ਕਿ ਜਦੋਂ ਐਸ.ਐਚ.ਓ ਰਾਤ ਸਮੇਂ ਨਾਕੇ ‘ਤੇ ਮੌਜੂਦ ਸੀ ਤਾਂ ਥੋੜ੍ਹੀ ਦੂਰੀ ‘ਤੇ ਹੀ ਕੁਝ ਲੋਕਾਂ ਵਿਚਕਾਰ ਲੜਾਈ ਹੋਣ ਦੀ ਖ਼ਬਰ ਮਿਲੀ ਸੀ, ਜਦੋਂ ਐਸ.ਓ ਉਥੇ ਪਹੁੰਚੇ ਤਾਂ ਸ਼ਰਾਬੀ ਲੋਕਾਂ ਨੇ ਨਸ਼ੇ ਵਿੱਚ ਉਨ੍ਹਾਂ  ‘ਤੇ ਦਾਤਰ ਨਾਲ ਹਮਲਾ ਕਰ ਦਿੱਤਾ।

ਫਿਲਹਾਲ ਉਹ ਇਕ ਨਿੱਜੀ ਹਸਪਤਾਲ ‘ਚ ਦਾਖਲ ਹੈ, ਦੂਜੇ ਪਾਸੇ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮਹਿਲਾ ਥਾਣਾ ਇੰਚਾਰਜ ਅਮਨਜੋਤ ਕੌਰ ਨੂੰ ਸ਼ੁੱਕਰਵਾਰ ਦੇਰ ਰਾਤ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਇਸ ਤੋਂ ਬਾਅਦ ਉਹ ਆਪਣੀ ਸਰਕਾਰੀ ਗੱਡੀ ‘ਚ ਦੋ ਗੁੱਟਾਂ ਦੇ ਨਾਲ ਮੌਕੇ ‘ਤੇ ਪੁੱਜੀ ਅਤੇ ਫਿਰ ਦੋਵਾਂ ਧਿਰਾਂ ਨੂੰ ਲੜਾਈ ਨਾ ਕਰਨ ਦੀ ਸਲਾਹ ਦੇਣ ਲੱਗੀ ਦੱਸ ਦੇਈਏ ਕਿ ਝਗੜਾ ਕਰਨ ਵਾਲੇ ਦੋਵੇਂ ਵਿਅਕਤੀਆਂ ਨੇ ਲੇਡੀ ਸ਼ੋਅ ਦੀ ਗੱਲ ਸੁਣ ਕੇ ਉਸ ‘ਤੇ ਤਲਵਾਰਾਂ ਅਤੇ ਦਾਤਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਖਮੀ ਕਰ ਦਿੱਤਾ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਉਥੋਂ ਫਰਾਰ ਹੋ ਗਏ, ਜਿਸ ਤੋਂ ਬਾਅਦ ਮਹਿਲਾ ਥਾਣਾ ਪਰਿਵਾਰ ਨੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਹੈ।

Leave a Reply

Your email address will not be published. Required fields are marked *