30/07/2026
09_01_2024-kashmirschooltime1698810956376_23624517

ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਬੰਧੀ ਸਕੂਲਾਂ ਵਿਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ ਨੌਂ ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ ਸੱਦਣ। ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਤਕ ਦੀਆਂ ਕਲਾਸਾਂ ਲਈ ਸਕੂਲ ਸਾਢੇ ਨੌਂ ਵਜੇ ਤੋਂ ਬਾਅਦ ਹੀ ਖੋਲ੍ਹਣ ਲਈ ਕਿਹਾ ਗਿਆ ਹੈ ਤੇ ਇਨ੍ਹਾਂ ਜਮਾਤਾਂ ਲਈ ਛੁੱਟੀ ਸਾਢੇ ਤਿੰਨ ਵਜੇ ਤੋਂ ਪਹਿਲਾਂ ਕਰਨ ਲਈ ਕਿਹਾ ਗਿਆ ਹੈ।

ਦਸ ਦੇਈਏ ਕਿ ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਵਲੋਂ ਅੱਜ ਜਾਰੀ ਕੀਤੇ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਠੰਢ ਲਗਾਤਾਰ ਵਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਲਈ ਹੁਕਮ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਮੌਸਮ ਵਿਗਿਆਨੀਆਂ ਨੇ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ ਸ਼ਹਿਰ ਵਿੱਚ ਮੁੜ ਤੋਂ ਮੌਸਮ ਤਬਦੀਲ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ 6 ਜਨਵਰੀ ਦੁਪਹਿਰ ਤੱਕ ਰੁਕ-ਰੁਕ ਕੇ ਹਲਕਾ ਮੀਂਹ ਪੈ ਸਕਦਾ ਹੈ। ਸਿਟੀ ਬਿਊਟੀਫੁੱਲ ਵਿੱਚ ਸ਼ੁੱਕਰਵਾਰ ਰਾਤ ਤੋਂ ਹੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜੋ ਅੱਜ ਸਵੇਰੇ 10-11 ਵਜੇ ਤੱਕ ਜਾਰੀ ਰਹੀ। ਉਸ ਤੋਂ ਬਾਅਦ ਨਿਕਲੀ ਧੁੱਪ ਕਰਕੇ ਸ਼ਹਿਰ ਵਾਸੀਆਂ ਨੇ ਪੈ ਰਹੀ ਕੜਾਕੇ ਦੀ ਠੰਢ ਤੋਂ ਕੁੱਝ ਰਾਹਤ ਮਹਿਸੂਸ ਕੀਤੀ।

Leave a Reply

Your email address will not be published. Required fields are marked *