29/07/2026
5

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਟੀਮ ਨੇ ਦੋਵਾਂ ਬਦਮਾਸ਼ਾਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀਆਂ ਕਈ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਸਨ। ਆਖ਼ਰਕਾਰ ਦੋਵੇਂ ਮੁਲਜ਼ਮ ਗੁਜਰਾਤ ਵਿੱਚ ਫੜੇ ਗਏ। ਦਸਿਆ ਜਾ ਰਿਹਾ ਹੈ ਕਿ ਮੁੰਬਈ ਕ੍ਰਾਈਮ ਬ੍ਰਾਂਚ ਮੰਗਲਵਾਰ ਸਵੇਰੇ ਦੋਹਾਂ ਦੋਸ਼ੀਆਂ ਨੂੰ ਲੈ ਕੇ ਰਵਾਨਾ ਹੋਵੇਗੀ। ਦੋਵਾਂ ਤੋਂ ਮੁੰਬਈ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਬਾਈਕ ਸਵਾਰ ਦੋ ਲੋਕਾਂ ਨੇ ਅਭਿਨੇਤਾ ਸਲਮਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਸਨ। ਇਸ ਤੋਂ ਬਾਅਦ ਉਹ ਭੱਜ ਗਏ। ਉਦੋਂ ਤੋਂ ਹੀ ਪੁਲਿਸ ਉਨ੍ਹਾਂ ਦੀ ਭਾਲ ਵਿੱਚ ਲੱਗੀ ਹੋਈ ਸੀ। ਇਸ ਮਾਮਲੇ ‘ਚ ਗੈਂਗਸਟਰ ਲਾਰੇਂਸ ਵਿਸ਼ਨੋਈ ਨਾਲ ਜੁੜੇ ਲੋਕਾਂ ਦੇ ਨਾਂ ਵੀ ਸਾਹਮਣੇ ਆਏ ਹਨ।

Leave a Reply

Your email address will not be published. Required fields are marked *