30/07/2026
salman k

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਇਸ ਵਾਰ ਟ੍ਰੈਫਿਕ ਕੰਟਰੋਲ ਨੂੰ ਭੇਜੇ ਗਏ ਮੈਸੇਜ ਵਿੱਚ ਧਮਕੀ ਲਿਖੀ ਹੋਈ ਮਿਲੀ। ਮੈਸੇਜ ਭੇਜਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ ਹੈ। ਸੂਤਰਾਂ ਨੇ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ ‘ਤੇ ਧਮਕੀ ਭਰਿਆ ਸੰਦੇਸ਼ ਆਇਆ ਹੈ, ਜਿਸ ‘ਚ ਅਦਾਕਾਰ ਸਲਮਾਨ ਖਾਨ ਤੋਂ ਲਾਰੇਂਸ ਬਿਸ਼ਨੋਈ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੁਸ਼ਮਣੀ ਨੂੰ ਖਤਮ ਕਰਨ ਲਈ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।

ਇਹ ਮੈਸੇਜ ਭੇਜਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਹ ਸਲਮਾਨ ਅਤੇ ਲਾਰੈਂਸ ਗੈਂਗ ਵਿਚਕਾਰ ਸੁਲ੍ਹਾ ਕਰਵਾ ਦੇਵੇਗਾ, ਜਿਸ ਲਈ ਉਸ ਨੇ ਪੈਸੇ ਮੰਗੇ ਹਨ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਸਲਮਾਨ ਖਾਨ ਦਾ ਹਾਲ ਬਾਬਾ ਸਿੱਦੀਕੀ ਤੋਂ ਵੀ ਮਾੜਾ ਹੋਵੇਗਾ।

ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ ‘ਤੇ ਆਏ ਮੈਸੇਜ ‘ਚ ਮੈਸੇਜ ਕਰਨ ਵਾਲੇ ਨੇ ਦਾਅਵਾ ਕੀਤਾ, ”ਇਸ ਨੂੰ ਹਲਕੇ ‘ਚ ਨਾ ਲਓ, ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੇਂਸ ਬਿਸ਼ਨੋਈ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦੇਣੇ ਪੈਣਗੇ। ਪੈਸੇ ਨਾ ਦਿੱਤੇ ਤਾਂ ਸਲਮਾਨ ਖਾਨ ਦਾ ਹਾਲ ਬਾਬਾ ਸਿੱਦੀਕੀ ਤੋਂ ਵੀ ਮਾੜਾ ਹੋਵੇਗਾ। ਮੁੰਬਈ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਲਮਾਨ ਖਾਨ ਨੂੰ ਇਹ ਧਮਕੀ ਅਜਿਹੇ ਸਮੇਂ ‘ਚ ਮਿਲੀ ਹੈ, ਜਦੋਂ ਹਾਲ ਹੀ ‘ਚ ਦੁਸਹਿਰੇ ਵਾਲੇ ਦਿਨ ਉਨ੍ਹਾਂ ਦੇ ਕਰੀਬੀ ਦੋਸਤ ਅਤੇ NCP ਨੇਤਾ ਬਾਬਾ ਸਿੱਦੀਕੀ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਹੁਣ ਸਲਮਾਨ ਖਾਨ ਨੂੰ ਦਿੱਤੀ ਗਈ ਇਸ ਧਮਕੀ ਤੋਂ ਬਾਅਦ ਪੁਲਿਸ ਵਿਭਾਗ ‘ਚ ਹੜਕੰਪ ਮਚ ਗਿਆ ਹੈ।

Leave a Reply

Your email address will not be published. Required fields are marked *