29/07/2026
IMG_1784

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਦਾ ਮਾਮਲਾ ਪੰਜਾਬ ਦੇ ਜਲੰਧਰ ਨਾਲ ਜੁੜਿਆ ਹੋਇਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸਾਗਰ ਪਾਲ (21) ਵਾਸੀ ਪੱਛਮੀ ਚੰਪਾਰਨ, ਬਿਹਾਰ ਅਤੇ ਵਿੱਕੀ ਗੁਪਤਾ (24) ਵਾਸੀ ਗੁਜਰਾਤ ਨੂੰ ਗ੍ਰਿਫਤਾਰ ਕੀਤਾ ਹੈ।

ਸਾਗਰ ਪਾਲ ਦੇ ਪਿਤਾ ਜੋਗਿੰਦਰ ਸ਼ਾਹ ਨੇ ਦੱਸਿਆ – “ਉਸ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਮਿਲੀ ਕਿ ਉਸ ਦਾ ਬੇਟਾ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਕਰਕੇ ਆਇਆ ਹੈ। ਮੈਂ ਖੁਦ ਹੈਰਾਨ ਹਾਂ ਕਿ ਉਹ ਜਲੰਧਰ ਦੀ ਬਜਾਏ ਮੁੰਬਈ ਕਿਵੇਂ ਪਹੁੰਚ ਗਿਆ। ਉਹ ਲੰਬੇ ਸਮੇਂ ਤੋਂ ਜਲੰਧਰ ‘ਚ ਰਹਿ ਰਿਹਾ ਹੈ। ਉਹ ਇੱਕ ਮਜ਼ਦੂਰ ਵਜੋਂ ਕੰਮ ਕਰ ਰਿਹਾ ਸੀ।

ਸਾਗਰ ਦੇ ਪਰਿਵਾਰ ਤੋਂ ਮੁੰਬਈ ਪੁਲਿਸ ਅਤੇ ਬਿਹਾਰ ਪੁਲਿਸ ਦੀ ਟੀਮ ਨੇ ਪੁੱਛਗਿੱਛ ਕੀਤੀ ਹੈ। ਸਾਗਰ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸਾਗਰ ਦਾ ਪੂਰਾ ਪਰਿਵਾਰ ਮਜ਼ਦੂਰ ਹੈ। ਸਾਰਾ ਪਰਿਵਾਰ ਮਜ਼ਦੂਰੀ ਕਰਕੇ ਹੀ ਗੁਜ਼ਾਰਾ ਕਰਦਾ ਹੈ।

ਜੋਗਿੰਦਰ ਸ਼ਾਹ ਦਾ ਬਿਆਨ ਸਾਹਮਣੇ ਆਉਣ ਤੋਂ ਬਾਅਦ ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਪੁਲਸ ਨਾਲ ਸੰਪਰਕ ਕੀਤਾ ਹੈ। ਹਾਲਾਂਕਿ ਇਸ ਸਬੰਧੀ ਕਿਸੇ ਅਧਿਕਾਰੀ ਨੇ ਕੋਈ ਬਿਆਨ ਨਹੀਂ ਦਿੱਤਾ ਹੈ ਕਿਉਂਕਿ ਮੁੰਬਈ ਪੁਲਿਸ ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਾਗਰ ਪਹਿਲਾਂ ਜਲੰਧਰ ‘ਚ ਹੀ ਸੀ। ਜਲੰਧਰ ‘ਚ ਹੀ ਉਹ ਕਿਸੇ ਤੀਜੇ ਵਿਅਕਤੀ ਰਾਹੀਂ ਲਾਰੈਂਸ ਗੈਂਗ ਦੇ ਸੰਪਰਕ ‘ਚ ਆਇਆ ਸੀ। ਇਸ ਲਈ ਮੁੰਬਈ ਪੁਲਿਸ ਇਸ ਮਾਮਲੇ ‘ਚ ਜਲੰਧਰ ਤੋਂ ਜਾਣਕਾਰੀ ਇਕੱਠੀ ਕਰ ਰਹੀ ਹੈ।

Leave a Reply

Your email address will not be published. Required fields are marked *