30/07/2026
arrest

ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਤਰਨਤਾਰਨ ਪੁਲਿਸ ਨੇ ਹੱਲ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਧਾਉਣ ਲਈ ਕੁੱਕੂ ਨੇ ਆਪ ਹੀ ਆਪਣੇ ਘਰ ’ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਨੂੰ ਸ਼ੱਕੀ ਮੰਨ ਰਹੀ ਸੀ ਅਤੇ ਜਾਂਚ ਦੌਰਾਨ ਇਸਦਾ ਖੁਲਾਸਾ ਹੋਣ ਤੋਂ ਬਾਅਦ ਪੁਲਿਸ ਨੇ ਕੁੱਕੂ ਦੇ ਨਾਲ-ਨਾਲ ਸ਼ਹਿਰੀ ਪ੍ਰਧਾਨ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਐੱਸਐੱਸਪੀ ਅਭਿਮੰਨਿਊ ਰਾਣਾ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਸ਼ਵਨੀ ਕੁਮਾਰ ਕੁੱਕੂ ਨੇ 9 ਜਨਵਰੀ ਦੀ ਸਵੇਰ ਕਰੀਬ ਸਾਢੇ 4 ਵਜੇ ਆਪਣੇ ਘਰ ਉੱਪਰ ਅਣਪਛਾਤਿਆਂ ਵੱਲੋਂ ਗੋਲੀ ਚਲਾਉਣ ਦੀ ਸ਼ਿਕਾਇਤ ਕੀਤੀ ਸੀ।

ਪੁਲਿਸ ਨੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕੀਤੀ ਅਤੇ ਫੌਰੈਂਸਿਕ ਟੀਮਾਂ ਵੱਲੋਂ ਵੀ ਗੋਲੀਆਂ ਦੇ ਨਿਸ਼ਾਨ ਦੀ ਜਾਂਚ ਕੀਤੀ ਗਈ। ਜਦੋਂਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਕੁੱਕੂ ਨੇ ਆਪ ਹੀ ਸ਼ਹਿਰੀ ਪ੍ਰਧਾਨ ਅਵਨਜੀਤ ਸਿੰਘ ਦੇ ਰਿਵਾਲਵਰ ਨਾਲ ਆਪਣੇ ਘਰ ਉੱਪਰ ਗੋਲੀ ਚਲਾਈ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *