29/07/2026
images (6)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ। ਇਹ ਜਾਣਕਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਦਲਜੀਤ ਚੀਮਾ ਨੂੰ ਟਿਕਟ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਚੋਣ ਲੜਨਗੇ। ਪਟਿਆਲਾ ਤੋਂ NK ਸ਼ਰਮਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਨੂੰ ਟਿਕਟ ਦਿੱਤੀ ਗਈ ਹੈ। ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ ਚੋਣ ਲੜਨਗੇ। ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Leave a Reply

Your email address will not be published. Required fields are marked *