30/07/2026
IMG_2814

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੰਗਨਾ ਰਣੌਤ ਦੀ ਐਮਰਜੰਸੀ ਫ਼ਿਲਮ ਦਾ ਮਾਮਲਾ ਧਿਆਨ ਵਿੱਚ ਆਉਂਦਿਆਂ ਹੀ ਸਿੱਖ ਸੰਸਥਾ ਵੱਲੋਂ ਇਸ ਦੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਇਸ ਫ਼ਿਲਮ ਉੱਤੇ ਸਭ ਤੋਂ ਪਹਿਲਾਂ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਉੱਤੇ ਰੋਕ ਲਗਾਉਣ ਲਈ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਨੂੰ ਵੱਖ-ਵੱਖ ਪੱਤਰ ਲਿਖੇ ਗਏ ਸਨ।

Leave a Reply

Your email address will not be published. Required fields are marked *