29/07/2026
Screenshot_2024-02-13-20-58-28-27_40deb401b9ffe8e1df2f1cc5ba480b12~2

ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੇ ਸੰਭੂ ਬੈਰੀਅਰ ’ਤੇ ਹਰਿਆਣਾ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੂੰ ਸੂਬੇ ’ਚ ਦਾਖਲ ਹੋਣ ਤੋਂ ਰੋਕਣ ਲਈ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਕਈ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਲਿਆ ਹੈ। ਇਸ ਦੌਰਾਨ ਕਈ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਰਿਪੋਰਟ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਵਿੱਚ ਸ਼ਾਮਲ ਨੌਜਵਾਨਾਂ ਦੇ ਸਮੂਹ ਨੇ ਅੱਜ ਅੰਬਾਲਾ ਵਿੱਚ ਸ਼ੰਭੂ ਸਰਹੱਦ ‘ਤੇ ਲਗਾਏ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਹਰਿਆਣਾ ਪੁਲੀਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲੀਸ ਵੱਲੋਂ ਬੈਰੀਕੇਡ ਤੋਂ ਦੂਰ ਰਹਿਣ ਦੀ ਅਪੀਲ ਕਰਨ ਦੇ ਬਾਵਜੂਦ ਵੀ ਕਈ ਨੌਜਵਾਨ ਪਿੱਛੇ ਨਹੀਂ ਹਟੇ ਅਤੇ ਬੈਰੀਕੇਡ ਦੇ ਉੱਪਰ ਖੜ੍ਹੇ ਹੋ ਗਏ, ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਲੋਹੇ ਦੇ ਬੈਰੀਕੇਡ ਤੋੜ ਕੇ ਘੱਗਰ ਨਦੀ ਦੇ ਪੁਲ ਤੋਂ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਅੱਥਰੂ ਗੈਸ ਦੇ ਕਈ ਗੋਲੇ ਛੱਡੇ। ਬਾਅਦ ਵਿੱਚ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਸੁੱਟਣ ਲਈ ਡਰੋਨ ਦੀ ਵਰਤੋਂ ਵੀ ਕੀਤੀ। ਇਸ ਦੇ ਨਾਲ ਪੁਲੀਸ ਨੇ ਕਿਸਾਨਾਂ ’ਤੇ ਜਲ ਤੋਪਾਂ ਦੀ ਵਰਤੋਂ ਕੀਤੀ। ਇਸ ਦੌਰਾਨ ਕਿਸਾਨਾਂ ਨੇ ਜਿਥੇ ਦੋ ਰੋਕਾਂ ਤੋੜ ਦਿੱਤੀਆਂ ਉਥੇ ਕੰਡਿਆਲੀ ਤਾਰ ਨੂੰ ਟਰੈਕਟਰਾਂ ਦੀ ਮਦਦ ਨਾਲ ਪੰਜਾਬ ਵਾਲੇ ਪਾਸੇ ਖਿੱਚ ਲਿਆ।

Leave a Reply

Your email address will not be published. Required fields are marked *