29/07/2026
images (11)

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ। 29 ਮਈ 2022 ਨੂੰ ਉਨ੍ਹਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਈ ਸੀ। ਅਜਿਹੇ ਵਿਚ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਹਾਲਾਂਕਿ ਇਸ ਵਾਰ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਕੋਈ ਵੱਡਾ ਆਯੋਜਨ ਨਹੀਂ ਹੋਣ ਜਾ ਰਿਹਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦੇ ਇਹ ਸਿਰਫ਼ ਪਰਿਵਾਰ ਤੱਕ ਹੀ ਸੀਮਤ ਰਹੇਗੀ। ਬਲਕੌਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ ਉਦੋਂ ਤੱਕ ਇਨਸਾਫ ਲਈ ਸਾਡੀ ਲੜਾਈ ਜਾਰੀ ਰਹੇਗੀ। ਉਸ ਦਾ ਕਤਲ ਇੱਕ ਵੱਡੀ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਸੀ। ਦੱਸਿਆ ਗਿਆ ਕਿ ਬਰਸੀ ਮੌਕੇ ਕੁਝ ਸਮਾਜ ਸੇਵੀ ਸੰਸਥਾਵਾਂ ਮੂਸੇ ਪਿੰਡ ਵਿੱਚ ਖੂਨਦਾਨ ਕੈਂਪ ਲਗਾਉਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਭਾਰੀ ਭੀੜ ਇਕੱਠੀ ਹੋਈ ਸੀ। ਭੀੜ ਨੂੰ ਸੰਭਾਲਣਾ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਸੀ।

ਦਸ ਦੇਈਏ ਕਿ ਸ਼ੁਭਦੀਪ ਸਿੰਘ ਸਿੱਧੂ ਪੰਜਾਬ ਦੇ ਮਾਨਸਾ ਵਿੱਚ ਹੀ ਉਸ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਪੁਲਿਸ ਨਾਲ ਮੁਠਭੇੜ ਵਿੱਚ ਦੋ ਦੋਸ਼ੀ ਮਾਰੇ ਗਏ। ਲਾਰੈਂਸ ਬਿਸ਼ਨੋਈ ਨੇ ਦਾਅਵਾ ਕੀਤਾ ਸੀ ਕਿ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਏਜੰਸੀਆਂ ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

Leave a Reply

Your email address will not be published. Required fields are marked *