29/07/2026
images (14)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਵਿੱਚ ਉਨ੍ਹਾਂ ਦੇ ਇੱਕ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰਾ ਜਸਬੀਰ ਸਿੰਘ ਦੀ ਵੀ ਮੌਤ ਹੋ ਗਈ। ਭਾਈ ਹਰਚਰਨਪ੍ਰੀਤ ਸਿੰਘ ਦੀ ਉਮਰ 25 ਸਾਲ ਸੀ। ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਅਤੇ 2 ਸਾਲ ਦਾ ਬੱਚਾ ਛੱਡ ਗਏ ਹਨ।

ਜਾਣਕਾਰੀ ਅਨੁਸਾਰ ਭਾਈ ਹਰਚਰਨਪ੍ਰੀਤ ਸਿੰਘ ਕੀਰਤਨ ਕਰਦੇ ਸੀ ਅਤੇ ਟਾਟਾ ਨਗਰ ਕੀਰਤਨ ਪ੍ਰੋਗਰਾਮ ਵਿੱਚ ਜਾ ਰਿਹਾ ਸੀ। ਰਸਤੇ ਵਿੱਚ ਉਨ੍ਹਾਂ ਦੀ ਕਾਰ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ 8 ਜੂਨ ਨੂੰ ਅੰਮ੍ਰਿਤਸਰ ਪੁੱਜੇਗੀ ਅਤੇ 9 ਜੂਨ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ।

Leave a Reply

Your email address will not be published. Required fields are marked *