29/07/2026
o-47

ਪੰਜਾਬ ਦੀ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ, ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਇਨ੍ਹਾਂ ਵਿੱਚ ਆਨੰਦਪੁਰ ਸਾਹਿਬ, ਰੂਪਨਗਰ, ਚਮਕੌਰ ਸਾਹਿਬ, ਖਰੜ, ਮੁਹਾਲੀ, ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਗੜ੍ਹਸ਼ੰਕਰ, ਬੰਗਾ ਵਿਧਾਨ ਸਭਾ ਸ਼ਾਮਲ ਹਨ।

ਆਨੰਦਪੁਰ ਸਾਹਿਬ ਸੀਟ ‘ਤੇ ‘ਆਪ’ ਉਮੀਦਵਾਰ 4 ਗੇੜਾਂ ਤੋਂ ਬਾਅਦ ਅੱਗੇ ਚੱਲ ਰਿਹਾ ਹੈ। ਮਲਵਿੰਦਰ ਸਿੰਘ ਕੰਗ 60823 ਵੋਟਾਂ ਨਾਲ ਅੱਗੇ ਹਨ। ਜਦਕਿ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 57963, ਭਾਜਪਾ ਦੇ ਡਾ: ਸੁਭਾਸ਼ ਸ਼ਰਮਾ ਨੂ੍ੰ 42260 ਤੇ ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਹੁਣ ਤੱਕ 22130 ਵੋਟਾਂ ਮਿਲੀਆਂ ਹਨ। ਉਥੇ ਹੀ ਬਸਪਾ ਦੇ ਜਸਵੀਰ ਸਿੰਘ ਗੜ੍ਹੀ ਨੇ 18023 ਵੋਟਾਂ ਹਾਸਲ ਕੀਤੀਆਂ ਹਨ।

ਆਨੰਦਪੁਰ ਸਾਹਿਬ ਸੀਟ ‘ਤੇ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਫਸਵਾਂ ਮੁਕਾਬਲਾ ਚੱਲ ਰਿਹਾ ਹੈ। ਪਹਿਲਾਂ ਕਾਂਗਰਸ ਅੱਗੇ ਜਾ ਰਹੀ ਸੀ ਪਰ ਦੂਜੇ ਗੇੜ ਦੀ ਗਿਣਤੀ ਤੋਂ ਬਾਅਦ ਆਪ ਦੇ ਮਾਲਵਿੰਦਰ ਸਿੰਘ ਕੰਗ ਨੇ ਅਜੇ ਤੱਕ ਬੜਤ ਬਣਾਈ ਹੋਈ ਹੈ। ਦਸ ਦੇਈਏ ਕਿ ਵੋਟਾਂ ਦੀ ਗਿਣਤੀ ਲਈ ਹਰੇਕ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਤਿੰਨ ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 2400 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

Leave a Reply

Your email address will not be published. Required fields are marked *