29/07/2026
ੂ4564

ਹਰਿਆਣਾ ਵਿੱਚ ਮਨੋਹਰ ਲਾਲ ਖੱਟੜ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ। ਉਸ ਤਹਿਤ ਅੱਜ ਨਵੀਂ ਸਰਕਾਰ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰੇਗੀ। ਇਸ ਦੇ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦਸ ਦੇਈਏ ਕਿ ਵਿਧਾਨ ਸਭਾ ਸੈਸ਼ਨ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ।

ਇਸ ਤੋਂ ਪਹਿਲਾਂ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਨੇ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਭਾਜਪਾ ਦੇ 41 ਵਿਧਾਇਕਾਂ ਦੇ ਨਾਲ-ਨਾਲ 7 ਆਜ਼ਾਦ ਵਿਧਾਇਕ ਵੀ ਇਸ ‘ਚ ਹਿੱਸਾ ਲੈਣਗੇ। ਮੁੱਖ ਮੰਤਰੀ ਸੈਣੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ 48 ਵਿਧਾਇਕਾਂ ਦਾ ਸਮਰਥਨ ਹਾਸਲ ਹੈ। ਇਸ ਵਿੱਚ 7 ​​ਆਜ਼ਾਦ ਵਿਧਾਇਕ ਵੀ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਹੁਣ ਤੱਕ ਹਰਿਆਣਾ ਵਿੱਚ ਭਾਜਪਾ ਜੇਜੇਪੀ ਨਾਲ ਮਿਲ ਕੇ ਸਰਕਾਰ ਚਲਾ ਰਹੀ ਸੀ, ਪਰ ਲੋਕ ਸਭਾ ਸੀਟਾਂ ਦੀ ਵੰਡ ਨੂੰ ਲੈ ਕੇ ਸਹਿਮਤੀ ਨਾ ਬਣਨ ਕਾਰਨ ਬੀਤੇ ਦਿਨ ਭਾਜਪਾ ਨੇ ਗਠਜੋੜ ਤੋੜ ਕੇ ਆਜ਼ਾਦ ਉਮੀਦਵਾਰਾਂ ਦੀ ਮਦਦ ਨਾਲ ਨਵੀਂ ਸਰਕਾਰ ਬਣਾਈ। ਗਠਜੋੜ ਟੁੱਟਣ ਤੋਂ ਬਾਅਦ ਮਨੋਹਰ ਲਾਲ ਖੱਟੜ ਨੇ ਮੰਗਲਵਾਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ।

Leave a Reply

Your email address will not be published. Required fields are marked *