30/07/2026
WhatsApp Image 2025-03-22 at 11.45.38 AM

ਅੰਮ੍ਰਿਤਸਰ ਵਿੱਚ ਹਿਮਾਚਲ ਪ੍ਰਦੇਸ਼ ਦੀਆਂ 4 ਬੱਸਾਂ ਦੀ ਭੰਨਤੋੜ ਕੀਤੀ ਗਈ ਹੈ। ਇਹ ਮੌਕੇ ਬੱਸਾਂ ਉੱਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਇਸ ਤੋਂ ਪਹਿਲਾਂ ਖਰੜ ਵਿੱਚ ਹਿਮਾਚਲ ਪ੍ਰਦੇਸ਼ ਦੀ ਇੱਕ ਬੱਸ ਉੱਤੇ ਹਮਲਾ ਹੋਇਆ ਸੀ ਤੇ ਹੁਣ ਅੰਮ੍ਰਿਤਸਰ ਤੋਂ ਅਜਿਹੀ ਖ਼ਬਰ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ ਇਹ ਘਟਨਾ ਅੰਮ੍ਰਿਤਸਰ ਦੇ ਬੱਸ ਸਟੈਂਡ ਉਤੇ ਵਾਪਰੀ ਹੈ। ਘਟਨਾ ਤੋਂ ਬਾਅਦ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਬੱਸ ਦਾ ਅਗਲਾ ਸ਼ੀਸ਼ਾ ਟੁੱਟ ਪਿਆ ਹੈ। ਨਾਲ ਹੀ ਬੱਸ ਦੇ ਡਰਾਈਵਰ ਪਾਸੇ ਵਾਲੀ ਖਿੜਕੀ ‘ਤੇ ਪੰਜਾਬੀ ‘ਚ ਖਾਲਿਸਤਾਨ ਲਿਖਿਆ ਹੋਇਆ ਹੈ। ਐਚਆਰਟੀਸੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬਿਲਾਸਪੁਰ, ਊਨਾ, ਡੇਹਰਾ ਅਤੇ ਹਮੀਰਪੁਰ ਡਿਪੂਆਂ ਦੀਆਂ ਬੱਸਾਂ ਹਨ, ਜੋ ਬੱਸ ਸਟੈਂਡ ਵਿੱਚ ਖੜ੍ਹੀਆਂ ਸਨ। ਇਨ੍ਹਾਂ ਵਿੱਚੋਂ ਤਿੰਨ ਬੱਸਾਂ ਦੇ ਅਗਲੇ ਸ਼ੀਸ਼ੇ ਟੁੱਟੇ ਹੋਏ ਸਨ ਅਤੇ ਬਾਕੀ ਬੱਸਾਂ ਉਤੇ ਖਾਲਿਸਤਾਨ ਲਿਖਿਆ ਹੋਇਆ ਸੀ।

ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਖਾਲਿਸਤਾਨੀ ਸਮਰਥਕਾਂ ਵਿਚਾਲੇ ਚੱਲ ਰਹੇ ਵਿਵਾਦ ਅਤੇ ਝੜਪ ਤੋਂ ਬਾਅਦ ਹਿਮਾਚਲ ਦੀਆਂ ਬੱਸਾਂ ਨੂੰ ਪੰਜਾਬ ‘ਚ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸੰਗਰੂਰ ਵਿੱਚ ਵੀ ਚੰਬਾ ਤੋਂ ਦਿੱਲੀ ਜਾ ਰਹੀ ਬੱਸ ਦੇ ਸ਼ੀਸ਼ੇ ਟੁੱਟੇ ਸਨ। ਇਸ ਦੇ ਨਾਲ ਹੀ ਮੋਹਾਲੀ ਦੇ ਖਰੜ ‘ਚ ਵੀ ਇਕ ਬੱਸ ‘ਤੇ ਹਮਲਾ ਕੀਤਾ ਗਿਆ ਸੀ, ਜਿਸ ਦੇ ਦੋ ਦੋਸ਼ੀਆਂ ਨੂੰ ਬਾਅਦ ‘ਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਦੂਜੇ ਪਾਸੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਅਤੇ ਬੱਸ ਸਟੈਂਡ ’ਤੇ ਵੀ ਸਮਰਥਕਾਂ ਨੇ ਭਿੰਡਰਾਂਵਾਲਾ ਦੇ ਪੋਸਟਰ ਚਿਪਕਾਏ ਸਨ। ਇਸ ਦੇ ਨਾਲ ਹੀ ਹੁਸ਼ਿਆਰਪੁਰ ‘ਚ ਹੀ ਹਿਮਾਚਲ ਦੀਆਂ ਗੱਡੀਆਂ, ਟਰੱਕਾਂ ਅਤੇ ਪ੍ਰਾਈਵੇਟ ਬੱਸਾਂ ‘ਤੇ ਭਿੰਡਰਾਂਵਾਲਾ ਦੇ ਪੋਸਟਰ ਲਗਾਏ ਗਏ। ਇਸ ਤੋਂ ਬਾਅਦ ਵਿਵਾਦ ਨੇ ਜ਼ੋਰ ਫੜ ਲਿਆ।

Leave a Reply

Your email address will not be published. Required fields are marked *