29/07/2026
images (1)

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਚ ਲਗਾਤਾਰ ਹਲਚੱਲ ਜਾਰੀ ਹੈ। ਇਸ ਵਿਚਕਾਰ ਭਾਜਪਾ ਵੱਲੋਂ ਹੰਸਰਾਜ ਹੰਸ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਦਿੱਲੀ ਨੌਰਥ ਵੈਸਟ ਤੋਂ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਥਾਂ ‘ਤੇ ਯੋਗਿੰਦਰ ਚੰਦੋਲੀਆ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਹ ਵੀ ਚਰਚਾ ਹੈ ਕਿ ਹੰਸ ਰਾਜ ਹੰਸ ਨੂੰ ਪੰਜਾਬ ਤੋਂ ਟਿਕਟ ਦਿੱਤੀ ਜਾ ਸਕਦੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ ਹੰਸਰਾਜ ਹੰਸ ਨੂੰ ਟਿਕਟ ਦਿੱਤੀ ਜਾ ਸਕਦੀ ਹੈ ਪਰ ਇਸ ਦੀ ਪੁਸ਼ਟੀ ਕਿਸੇ ਵੀ ਭਾਜਪਾ ਆਗੂ ਵੱਲੋਂ ਨਹੀਂ ਕੀਤੀ ਗਈ।

ਦਸ ਦੇਈਏ ਕਿ ਬੀਤੇ ਦਿਨੀਂ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। 72 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ ਜਿਸ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੂੰ ਕਰਨਾਲ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਖੱਟਰ ਨੇ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ ਤੇ ਅਜਿਹੇ ਵਿਚ ਚਰਚਾ ਹੈ ਕਿ ਉਨ੍ਹਾਂ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਅਸ਼ੋਕ ਤੰਵਰ ਨੂੰ ਸਿਰਸਾ ਤੋਂ ਉਮੀਦਵਾਰ ਬਣਾਇਆ ਗਿਆ ਹੈ।

Leave a Reply

Your email address will not be published. Required fields are marked *